ਫਾਜਿਲਕਾ, 28 ਮਾਰਚ ( ਵਿਨੀਤ ਅਰੋੜਾ ) : 16ਵੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੱਧ ਤੋਂ ਵੱਧ ਪੋਲਿੰਗ ਦਰ ਵਧਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਬਸੰਤ ਗਰਗ ਨੇ ਜ਼ਿਲੇ ਭਰ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ, ਸਿੱਖਿਅਕ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਪੱਤਰਕਾਰਾਂ ਨਾਲ ਇਕ ਸਾਂਝੀ ਮੀਟਿੰਗ ਕੀਤੀ, ਜਿਸ ਵਿਚ ਏ.ਡੀ.ਸੀ. ਜਨਰਲ ਚਰਨ ਦੇਵ ਸਿੰਘ ਮਾਨ, ਏ.ਡੀ.ਸੀ. ਵਿਕਾਸ ਅਮਿੱਤ ਕੁਮਾਰ ਤੋਂ ਇਲਾਵਾ ਜਲਾਲਾਬਾਦ, ਫ਼ਾਜ਼ਿਲਕਾ, ਅਬੋਹਰ, ਬੱਲੂਆਣਾ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰ ਆਦਿ ਹਾਜ਼ਰ ਸਨ। ਮੀਟਿੰਗ ਵਿਚ ਉੱਚ ਵਿੱਦਿਅਕ ਸੰਸਥਾਵਾਂ ਦੇ ਨੋਡਲ ਅਫ਼ਸਰਾਂ, ਪਾਵਰ ਕਾਰਪੋਰੇਸ਼ਨ, ਟੈਲੀਕਾਮ ਵਿਭਾਗ, ਨਗਰ ਕਾਸਲ, ਗੈੱਸ ਏਜੰਸੀਆਂ, ਜ਼ਿਲਾ ਸਿੱਖਿਆ ਅਫ਼ਸਰ, ਜ਼ਿਲਾ ਸਪੋਰਟਸ ਅਫ਼ਸਰ, ਵੱਖ ਵੱਖ ਬਲਾਕਾਂ ਦੇ ਬੀ.ਡੀ.ਪੀ.ਓ, ਸਿਹਤ ਵਿਭਾਗ ਦੇ ਅਧਿਕਾਰੀਆਂ, ਟਰਾਂਸਪੋਰਟ ਅਫ਼ਸਰ, ਡੀ.ਐਫ.ਐਸ.ਓ., ਨਹਿਰੂ ਯੁਵਾ ਕੇਂਦਰ ਨਾਲ ਸੰਬਧਿਤ ਹਾਜ਼ਰ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਅਦਾਰਿਆਂ ਨਾਲ ਸੰਬਧਿਤ ਨੁਮਾਇੰਦਿਆਂ ਨੂੰ ਕਿਹਾ ਉਹ ਆਪਣੇ ਆਪਣੇ ਵਿਭਾਗਾਂ ਅੰਦਰ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੋਮਿਆਂ ਨੂੰ ਜੁਟਾਉਣ ਜਿਵੇਂ, ਬਿਜਲੀ ਬੋਰਡ, ਨਗਰ ਕਾਸਲ, ਟੈਲੀਕਾਮ ਵਿਭਾਗ, ਗੈੱਸ ਏਜੰਸੀਆਂ ਬਿੱਲਾਂ ਉੱਪਰ ਵੋਟਰਾਂ ਨੂੰ ਜਾਗਰੂਕ ਕਰਦੇ ਸਲੋਗਨ ਲਿਖਣ। ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਸਬੰਧੀ ਛੇਤੀ ਹੀ ਮੁਹਿੰਮ ਛੇੜਨਗੇ ਅਤੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …