Monday, July 6, 2026

ਸ਼ੋ੍ਮਣੀ ਕਮੇਟੀ ਦੀ ਕਬੱਡੀ ਟੀਮ ਨੇ ਟੋਨੀ ਅਲੰਕਾਰ ਕਬੱਡੀ ਕਲੱਬ ਕੁੱਬੇ ਨੂੰ ਹਰਾਇਆ

PPN1302201522

ਅੰਮ੍ਰਿਤਸਰ 13 ਫਰਵਰੀ (ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਮਹਿਤਾ ਨੰਗਲ ਵਿਖੇ ਸੰਤ ਕਰਤਾਰ ਸਿੰਘ ਖਾਲਸਾ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ 15ਵਾਂ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਫਤਹਿਗੜ੍ਹ ਸਾਹਿਬ ਦੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਟੋਨੀ ਅਲੰਕਾਰ ਕਬੱਡੀ ਕਲੱਬ ਕੁੱਬੇ ਲੁਧਿਆਣਾ ਨੂੰ ਹਰਾ ਕੇ ਇਕ ਲੱਖ ਰੁਪਏ ਦਾ ਇਨਾਮ ਜਿੱਤਿਆ।
ਇਥੋਂ ਜਾਰੀ ਪੈ੍ਰਸ ਨੋਟ ਵਿੱਚ ਜਾਣਕਾਰੀ ਦਿੰਦਿਆਂ ਸ. ਦਲਮੇਘ ਸਿੰਘ ਸਕੱਤਰ ਨੇ ਦੱਸਿਆ ਕਿ ਸੰਤ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਹੋਏ ਕਬੱਡੀ ਟੂਰਨਾਮੈਂਟ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟੀਮ ਸਮੇਤ ਪੰਜਾਬ ਭਰ ਤੋਂ ਕੁਲ 8 ਨਾਮਵਰ ਟੀਮਾਂ ਨੇ ਹਿੱਸਾ ਲਿਆ ਜਿਸ ਵਿਚੋਂ ਸ਼ੋ੍ਮਣੀ ਕਮੇਟੀ ਦੀ ਕਬੱਡੀ ਟੀਮ ਨੇ ਸ਼ਹੀਦ ਜਸਵੰਤ ਸਿੰਘ ਖਾਲੜਾ ਕਬੱਡੀ ਅਕੈਡਮੀ ਅਮੀਸ਼ਾਹ ਤੇ ਸ਼ਹੀਦ ਭਗਤ ਸਿੰਘ ਕਬੱਡੀ ਅਕੈਡਮੀ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਅਤੇ ਟੋਨੀ ਅਲੰਕਾਰ ਕਬੱਡੀ ਕਲੱਬ ਕੁੱਬੇ ਲੁਧਿਆਣਾ ਨਾਰਵੇ ਕਬੱਡੀ ਅਕੈਡਮੀ ਨੂੰ ਹਰਾ ਕੇ ਫਾਈਨਲ ਵਿੱਚ ਪਹੁੰਚੀ।ਸ਼ੋ੍ਮਣੀ ਕਮੇਟੀ ਦੀ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਫਤਹਿਗੜ੍ਹ ਸਾਹਿਬ ਤੇ ਟੋਨੀ ਅਲੰਕਾਰ ਕਬੱਡੀ ਕਲੱਬ ਕੁੱਬੇ ਸ੍ਰੀ ਦੇਵੀ ਦਿਆਲ ਦੀ ਟੀਮ ਦਰਮਿਆਨ ਫਾਈਨਲ ਮੁਕਾਬਲਾ ਹੋਇਆ।ਫਸਵੇਂ ਤੇ ਬੇਹੱਦ ਰੋਚਕ ਇਸ ਫਾਈਨਲ ਮੁਕਾਬਲੇ ਵਿੱਚ ਸ਼ੋ੍ਮਣੀ ਕਮੇਟੀ ਦੀ ਕਬੱਡੀ ਟੀਮ ਜਿੱਤ ਪ੍ਰਾਪਤ ਕਰਕੇ ਖਿਤਾਬੀ ਪਹਿਲੇ ਇਨਾਮ ਦੀ ਹੱਕਦਾਰ ਬਣੀ।ਜੇਤੂ ਟੀਮ ਨੂੰ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਤੇ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਨੇ ਇਕ ਲੱਖ ਰੁਪਏ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਸਾਂਈ ਮੀਆਂ ਮੀਰ ਫਾਊਂਡੇਸ਼ਨ ਦੇ ਪ੍ਰਧਾਨ ਸ. ਹਰਭਜਨ ਸਿੰਘ, ਸ. ਪ੍ਰਭਜੋਤ ਸਿੰਘ ਨਾਗੋਕੇ ਤੇ ਇਲਾਕੇ ਦੀਆਂ ਹੋਰ ਨਾਮਵਰ ਸਖਸ਼ੀਅਤਾਂ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply