ਹੁਸ਼ਿਆਰਪੁਰ, 14 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 25 ਫਰਵਰੀ 2015 ਨੂੰ ਹੋ ਰਹੀਆਂ 7 ਨਗਰ ਕੌਂਸਲਾਂ ਹਰਿਆਣਾ, ਦਸੂਹਾ, ਗੜ੍ਹਦੀਵਾਲਾ, ਸ਼ਾਮਚੁਰਾਸੀ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਟਾਂਡਾ ਦੀਆਂ ਚੋਣਾਂ ਸਬੰਧੀ ਪ੍ਰਾਪਤ 448 ਨਾਮਜਦਗੀ ਪੱਤਰਾਂ ਵਿਚੋਂ 4 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਹੋਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਾਮਜਦਗੀ ਪੱਤਰ 16 ਫਰਵਰੀ 2015 ਨੂੰ ਬਾਅਦ ਦੁਪਹਿਰ 3-00 ਵਜੇ ਤੱਕ ਵਾਪਸ ਲਏ ਜਾ ਸਕਣਗੇ। ਉਨ੍ਹਾਂ ਹੋਰ ਦੱਸਿਆ ਕਿ ਨਗਰ ਕੌਂਸਲ ਹਰਿਆਣਾ ਦੇ 11 ਵਾਰਡਾਂ ਵਿੱਚ ਕੁਲ 49 ਉਮੀਦਵਾਰਾਂ ਨੇ ਨਾਮਜਦਗੀ ਪੱਤਰ ਦਾਖਲ ਕੀਤੇ ਹਨ ਜਿਨ੍ਹਾਂ ਵਿੱਚੋਂ 1 ਉਮੀਦਵਾਰ ਦਾ ਨਾਮਜਦਗੀ ਪੱਤਰ ਰੱਦ ਹੋਇਆ ਹੈ। ਇਸੇ ਤਰ੍ਹਾਂ ਨਗਰ ਕੌਂਸਲ ਦਸੂਹਾ ਦੇ 15 ਵਾਰਡਾਂ ਵਿੱਚ 66 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 3 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ। ਨਗਰ ਕੌਂਸਲ ਗੜ੍ਹਦੀਵਾਲਾ ਦੇ 11 ਵਾਰਡਾਂ ਵਿੱਚ ਕੁਲ 51 ਉਮੀਦਵਾਰਾਂ, ਸ਼ਾਮਚੁਰਾਸੀ ਦੇ 9 ਵਾਰਡਾਂ ਵਿੱਚ ਕੁਲ 44 ਉਮੀਦਵਾਰਾਂ, ਗੜ੍ਹਸ਼ੰਕਰ ਨਗਰ ਕੌਂਸਲ ਦੇ 13 ਵਾਰਡਾਂ ਵਿੱਚ 62 ਉਮੀਦਵਾਰਾਂ, ਨਗਰ ਕੌਂਸਲ ਮੁਕੇਰੀਆਂ ਦੇ 15 ਵਾਰਡਾਂ ਵਿੱਚ ਕੁਲ 85 ਉਮੀਦਵਾਰਾਂ ਅਤੇ ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਵਿੱਚ ਕੁਲ 91 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਹਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media