Saturday, August 22, 2026

ਜ਼ਿਲ੍ਹੇ ਦੀਆਂ 5 ਨਗਰ ਕੌਸਲਾਂ ਦੀਆਂ ਚੋਣਾਂ ਲਈ 36 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ

Ravi Bhagat DCਅੰਮ੍ਰਿਤਸਰ, 14 ਫਰਵਰੀ  (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦੇਦਿੰਆਂ ਦੱਸਿਆ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਅਜਨਾਲਾ, ਰਮਦਾਸ ਮਜੀਠਾ, ਜੰਡਿਆਲਾ ਗੁਰੂ ਅਤੇ ਰਈਆ ਲਈ ਚੋਣਾਂ  36 ਉਮੀਦਵਾਰਾਂ ਦੇ ਕਾਗਜ਼ ਲੋੜੀਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਕਰਕੇ ਰੱਦ ਕੀਤੇ ਗਏ ਹਨ ਅਤੇ 342 ਉਮੀਦਵਾਰਾਂ ਦੇ ਕਾਗਜ਼ ਸਹੀ ਪਾਏ ਗਏ ਹਨ।
ਉਨਾਂ ਦੱਸਿਆ ਕਿ ਅਜਨਾਲਾ ਲਈ 83 ਉਮੀਦਵਾਰਾਂ ਵਿਚੋਂ 11 ਉਮੀਦਵਾਰਾਂ ਦੇ ਕਾਗਜ ਰੱਦ ਹੋਏ, ਰਮਦਾਸ ਲਈ 56 ਵਿਚੋਂ 1 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ, ਮਜੀਠਾ ਲਈ 53 ਵਿਚੋਂ 3 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ, ਜੰਡਿਆਲਾ ਗੁਰੂ ਲਈ 91 ਵਿਚੋਂ 8 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਅਤੇ ਰਈਆ ਲਈ 95 ਵਿਚੋਂ 13 ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ।ਦੱਸਣਯੋਗ ਹੈ 16 ਫਰਵਰੀ 2015 ਨੂੰ ਉਮੀਦਵਾਰਾਂ ਵਲੋਂ ਕਾਗਜ਼ ਵਾਪਸ ਲਏ ਜਾ ਸਕਦੇ ਹਨ ਅਤੇ ਉਸੇ ਹੀ ਦਿਨ ਚੋਣ ਲੜਨ ਵਾਲੇ ਵਿਅਕਤੀਆਂ ਨੂੰ ਚੋਣ ਨਿਸ਼ਾਨ ਐਲਾਟ ਕਰ ਦਿੱਤੇ ਜਾਣਗੇ । 25 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤਕ ਵੋਟਾਂ ਪੈਣਗਾੀਆਂ ਅਤੇ ਓਸੇ ਦਿਨ ਸ਼ਾਮ ਨੂੰ ਪੋਲਿੰਗ ਬੂਥਾਂ ਤੇ ਨਤੀਜਾ ਘੋਸ਼ਿਤ ਕੀਤਾ ਜਾਵੇਗਾ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply