ਬਠਿੰਡਾ, 16 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਬਠਿੰਡਾ ਵਿਖੇ 8 ਮਾਰਚ 2015 ਦਿਨ ਐਤਵਾਰ ਨੂੰ ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸਤਰੀ ਦਿਵਸ ‘ਤੇ ਮਹਾਨ ਗੁਰਮਤਿ ਸਮਾਗਮ ਸਵੇਰੇ 10 ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ ।ਸਮਾਗਮ ‘ਚ ਬੀਬੀ ਅਮਨਦੀਪ ਕੌਰ (ਪਟਨਾ ਸਾਹਿਬ ਵਾਲੇ), ਬੀਬੀ ਪਰਮਜੀਤ ਕੌਰ (ਮਾਤਾ ਕੌਲਾ ਜੀ ਭਲਾਈ ਟੱਸਟ ਵਾਲੇ) ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸਿੰਘ ਸਾਹਿਬ ਭਾਈ ਗੁਰਮੁੱਖ ਸਿੰਘ ਖਾਲਸਾ ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਾਲੇ ਸੰਗਤਾਂ ਦੇ ਦਰਸ਼ਨ ਕਰਨਗੇ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media