Friday, April 10, 2026

ਗੁ: ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂਅ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਨਾਂਅ ‘ਤੇ ਰੱਖਿਆ ਜਾਵੇਗਾ-ਰਣੀਕੇ

Gulzar Singh Ranike
ਅੰਮ੍ਰਿਤਸਰ , 16  ਫਰਵਰੀ (ਸੁਖਬੀਰ ਸਿੰਘ) – ਗੁਰਦੁਆਰਾ ਸੀਸਗੰਜ ਸਾਹਿਬ ਨਵੀਂ ਦਿੱਲੀ ਦੇ ਲੰਗਰ ਹਾਲ ਦਾ ਨਾਂਅ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਨਾਂਅ ‘ਤੇ ਰੱਖਿਆ ਜਾਵੇਗਾ, ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਦੇਦਿੰਆਂ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਵਜ਼ੀਰ ਪੰਜਾਬ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਯਾਦ ਵਿਚ ਗੁਰਦੁਆਰਾ ਸੀਸਗੰਜ ਸਾਹਿਬ ਨਵੀਂ ਦਿੱਲੀ ਵਿਖੇ ਇਹ ਮਹਾਨ ਉਪਰਾਲਾ ਕੀਤਾ ਜਾ ਰਿਹਾ ਹੈ।
ਸ੍ਰੀ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਵਜ਼ੀਰ ਪੰਜਾਬ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪzzਧਾਨ, ਸਮੂਹ ਮੈਂਬਰਾਂ, ਅੰਤ੍ਰਿਗ ਬੋਰਡ ਦੇ ਮੈਂਬਰਾਂ , ਕਾਰਜਕਾਰੀ ਕਮੇਟੀ ਤੇ ਦਿੱਲੀ ਸੰਗਤ ਦਾ ਪੰਜਾਬ ਦੀ ਸਮੂਹ ਸਾਧ ਸੰਗਤ, ਸ. ਪਰਕਾਸ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਸ਼ਰੋੋਮਣੀ ਅਕਾਲੀ ਦਲ ਬਾਦਲ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਪੰਥ ਦੇ ਮਹਾਨ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰੂ ਦੇ ਬੇਟੇ) ਵਲੋਂ ਪੰਥ ਪ੍ਰਤੀ ਇਤਿਹਾਸਕ ਸੇਵਾਵਾਂ ਨੂੰ ਦਰਸਾ ਕੇ ਇਕ ਨਵੀਂ ਚੇਤਨਾ ਪੈਦਾ ਹੋਵੇਗੀ ਅਤੇ ਆਉਣ ਵਾਲੀ ਪੀੜੀ ਨੂੰ ਸੇਧ ਮਿਲੇਗੀ।
ਉਨਾਂ ਦੱਸਿਆ ਕਿ 21 ਦਸੰਬਰ 2014 ਨੂੰ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੀ ਯਾਦ ਵਿਚ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ ਸੀ ਤੇ ਉਸ ਵੇਲੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਸੀ ਕਿ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸਗੰਜ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਦੀ ਉਸਾਰੀ ਕੀਤੀ ਜਾਵੇਗੀ, ਓਸੇ ਸੰਦਰਭ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਬੋਰਡ ਦੀ ਇਕੱਤਰਤਾ ਮਿਤੀ 11 ਫਰਵਰੀ 2015 ਨੂੰ ਹੋਈ, ਜਿਸ ਵਿਚ ਸਮੂਹ ਕਾਰਜਕਾਰੀ ਕਮੇਟੀ ਵਲੋਂ ਭਾਈ ਜੀਵਨ ਸਿੰਘ ਜੀ ਦੇ ਨਾਮ ‘ਤੇ ਲੰਗਰ ਹਾਲ ਦਾ ਨਾਮ ਰੱਖਣ ਦੀ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਜਲਦ ਹੀ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਤੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਕਰਦੇ ਗੁਰਦੁਆਰਾ ਸੀਸਗੰਜ ਵਿਖੇ ਭਾਈ ਜੈਤਾ ਜੀ ਦੀ ਯਾਦ ਵਿਚ ਇਸ ਮਹਾਨ ਕਾਰਜ ਸਬੰਧੀ ਸਮਾਗਮ ਕਰਵਾਇਆ ਜਾਵੇਗਾ।
ਕੈਬਨਿਟ ਵਜ਼ੀਰ ਸ. ਰਣੀਕੇ ਨੇ ਦੱਸਿਆ ਕਿ ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ ਜੀ), ਜਿੰਨਾਂ ਨੇ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪਵਿੱਤਰ ਸੀਸ ਚਾਂਦਨੀ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਸ੍ਰੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਲੈ ਕੇ ਆਉਣ ਦੇ ਮਹਾਨ ਤੇ ਔਖੇ ਕਾਰਜ ਨੂੰ ਸੰਪੰਨ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸੀਨੇ ਨਾਲ ਲਾਉਂਦਿਆਂ ‘ ਰੰਘਰੇਟੇ ਗੁਰੂ ਕੇ ਬੇਟੇ’ ਦਾ ਖ਼ਿਤਾਬ ਦੇ ਕੇ ਨਿਵਾਜਿਆ। ਸ਼ਹੀਦ ਭਾਈ ਜੀਵਨ ਸਿੰਘ 55 ਸਾਲ ਦੀ ਉਮਰ ਵਿੱਚ ਸੰਨ੍ਹ 1704 ਨੂੰ ਚਮਕੌਰ ਸਾਹਿਬ ਵਿਖੇ ਦੁਸ਼ਮਣ ਸੈਨਾ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ। ਸ. ਰਣੀਕੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸ. ਪਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਸੁਯੋਗ ਅਗਵਾਈ ਹੇਠ ਨੌਜਵਾਨ ਪੀੜੀ ਨੂੰ ਆਪਣੀ ਪਰੰਪਰਾ ਅਤੇ ਮਾਣਮੱਤੇ  ਇਤਿਹਾਸ ਤੋਂ ਜਾਣੂ ਕਰਵਾਉਣ ਲਈ ਯੋਧਿਆਂ ਤੇ ਸ਼ਹੀਦਾਂ ਦੀਆਂ ਯਾਦਗਾਰਾਂ ਸਥਾਪਿਤ ਕੀਤੀਆਂ ਹਨ ਤੇ ਉਨ੍ਹਾਂ ਨਾਲ ਸਬੰਧਿਤ ਦਿਹਾੜੇ ਵਿਸ਼ਾਲ ਪੱਧਰ ‘ਤੇ ਮਨਾਏ ਜਾਂਦੇ ਹਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply