
ਫਾਜ਼ਿਲਕਾ, 29 ਮਾਰਚ ( ਵਨੀਤ ਅਰੋੜਾ)- ਆਗਾਮੀ ਲੋਕ ਸਭਾ ਚੋਣਾਂ ਵਿਚ ਸਵੀਪ ਪ੍ਰਾਜੈਕਟ-2 ਤਹਿਤ ਜਿਲੇ ਭਰ ਵਿਚ ਵੋਟਰ ਜਾਗਰੂਕਤਾ ਲਈ ਡਿਪਟੀ ਕਮਿਸ਼ਨਰ-ਕਮ- ਜ਼ਿਲਾ ਚੋਣ ਅਫ਼ਸਰ ਡਾ. ਬਸੰਤ ਗਰਗ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ ਕੀਤਾ ਗਿਆ। ਇਸ ਮੌਕੇ ਉਨਾਂ ਸ਼ਹਿਰ ਦੇ ਘੰਟਾਘਰ ਚੌਂਕ ਵਿਚ ਵੋਟਰ ਜਾਗਰੂਕਤਾ ਅਤੇ ਵੋਟਰਾਂ ਦੀ ਦੇਸ਼ ਦੀ ਸਰਕਾਰ ਚੁਣਨ ਵਿਚ ਭਾਗੀਦਾਰੀ ਲਈ ਦਸਤਖ਼ਤ ਮੁਹਿੰਮ ਆਰੰਭ ਕਰਵਾਈ। ਇਸ ਮੁਹਿੰਮ ਵਿਚ ਸ਼ਾਮਲ ਹੋਣ ਲਈ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਲੋਂ ਦਸਤਖਤ ਕੀਤੇ ਗਏ ਅਤੇ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਉਨਾਂ ਇੱਕਠੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਲੋਕ ਸਭ ਤੋਂ ਵੱਡੀ ਸ਼ਕਤੀ ਹੁੰਦੇ ਹਨ। ਜਿਹੜੇ ਸਰਕਾਰ ਚੁਣਦੇ ਹਨ। ਉਨਾਂ ਕਿਹਾ ਕਿ ਇਸ ਮੁਹਿੰਮ ਲਈ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਮੁਹਿੰਮ ਦਾ ਵੱਡੇ ਪੱਧਰ ਤੇ ਆਗਾਜ ਕੀਤਾ ਗਿਆ ਹੈ। ਜਿਸ ਵਿਚ ਹਰੇਕ ਵੋਟਰ ਦੀ ਭੂਮਿਕਾ ਵਿਖਾਈ ਜਾਵੇਗੀ। ਉਨਾਂ ਕਿਹਾ ਕਿ ਇਸ ਮੁਹਿੰਮ ਵਿਚ ਲੋਕਾਂ ਦੀ ਸ਼ਕਤੀ ਹੀ ਦੇਸ਼ ਦੀ ਸਰਕਾਰ ਚੁਣਨ ਵਿਚ ਅਹਿਮ ਰੋਲ ਅਦਾ ਕਰੇਗੀ। ਇਸ ਤੋਂ ਪਹਿਲਾਂ ਏਡੀਸੀ (ਜਨਰਲ) ਚਰਨਦੇਵ ਸਿੰਘ ਮਾਨ ਵਲੋਂ ਫਾਜ਼ਿਲਕਾ- ਫਿਰੋਜ਼ਪੁਰ ਰੋਡ ਤੇ ਪਿੰਡ ਥੇਹਕਲੰਦਰ ਕੋਲ ਬਣੇ ਟੋਲ ਪਲਾਜਾ ਦੇ ਕਰਮਚਾਰੀਆਂ ਨੂੰ ਵੀ ਇਸ ਮੁਹਿੰਮ ਵਿਚ ਸ਼ਾਮਲ ਕੀਤਾ। ਉਨਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਟੋਲ ਪਲਾਜਾ ਵਲੋਂ ਕੀਤੇ ਜਾ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਉਨਾਂ ਨੂੰ ਕੁਝ ਦਿਸ਼ਾ ਨਿਰਦੇਸ਼ ਦਿੱਤੇ। ਉਨਾਂ ਦੱਸਿਆ ਕਿ ਜ਼ਿਲਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ ਤੇ ਸਮਾਜਸੇਵੀ ਸੰਸਥਾਵਾਂ, ਡਿਪਟੀ ਡਾਇਰੈਕਟਰ ਬਾਗਬਾਨੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਗ੍ਰੇਜੂਏਟ ਵੈਲਫੇਅਰ ਸੁਸਾਇਟੀ, ਆੜਤੀਆਂ ਐਸੋਸੀਏਸ਼ਨ, ਸ਼ੋਸ਼ਲ ਵੈਲਫੇਅਰ ਸੁਸਾਇਟੀ, ਆੜਤੀਆ ਐਸੋਸੀਏਸ਼ਨ, ਵਪਾਰ ਮੰਡਲ, ਨਰ ਸੇਵਾ ਨਰਾਇਣ ਸੇਵਾ, ਮਾਨਵ ਏਕਤਾ ਮੰਚ, ਆਰਟ ਆਫ ਲਿਵਿੰਗ, ਲਾਇਨਜ਼ ਕਲੱਬ ਵਿਸ਼ਾਲ, ਲਾਇੰਸ ਕਲੱਬ ਬਾਰਡਰ, ਇਜੀ ਡੇਅ ਸ਼ੋਅ ਰੂਮ, ਪੰਜਾਬੀ ਸਭਿਆਚਾਰਕ ਮੰਚ ਤੇ ਸ਼ਰਾਬ ਠੇਕੇਦਾਰਾਂ ਅਤੇ ਹੋਰਨਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸ਼ਾਮਲ ਕਰਕੇ ਵੋਟਰ ਜਾਗਰੂਕਤਾ ਫੈਲਾਉਣ ਲਈ ਕਿਹਾ ਗਿਆ ਹੈ। ਇਸ ਮੌਕੇ ਏਡੀਸੀ ( ਡੀ) ਅਮਿਤ ਕੁਮਾਰ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਕਰਨ ਕਿ ਸ਼ਹਿਰ ਵਿਚ ਸਾਰੇ ਲੋਕਾਂ ਦੀ ਵੋਟ ਬਣੀ ਹੈ। ਇਸਦੇ ਨਾਲ ਹੀ ਸ਼ਹਿਰਾਂ ਅਤੇ ਪਿੰਡਾਂ ਵਿਚ ਵੋਟਰ ਜਾਗਰੂਕਤਾ ਸੰਬੰਧੀ ਫਲੈਕਸ ਬੋਰਡ ਲਗਾਉਣ ਤਾਂਕਿ ਲੋਕ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਜਿਲਾ ਪ੍ਰਸ਼ਾਸ਼ਨ ਨੂੰ ਬਣਦਾ ਪੂਰਾ ਸਹਿਯੋਗ ਦਿੱਤਾ ਜਾਵੇਗਾ ਜਿਸ ਵਿਚ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media