Saturday, September 12, 2026

ਐਸ. ਐਸ. ਬੋਰਡ ਦੇ ਨਵ-ਨਿਯੁੱਕਤ ਮੈਂਬਰ ਇਕਬਾਲ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

PPN1602201528

ਅੰਮ੍ਰਿਤਸਰ, 16 ਫਰਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਐਸ ਐਸ ਬੋਰਡ) ਦੇ ਨਵ-ਨਿਯੁਕਤ ਮੈਂਬਰ ਸ. ਇਕਬਾਲ ਸਿੰਘ ਸੰਧੂ ਨਤਮਸਤਿਕ ਹੋਏ।  ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਸਰਵਉਚ ਧਾਰਮਿਕ ਅਸਥਾਨ ਹੋਣ ਦੇ ਨਾਲ-ਨਾਲ ਸਭ ਧਰਮਾਂ ਦਾ ਸਾਂਝਾ ਸਥਾਨ ਹੈ ਤੇ ਉਹ ਇਥੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਆਏ ਹਨ ਤਾਂ ਕਿ ਪੰਜਾਬ ਸਰਕਾਰ ਵੱਲੋਂ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਅ ਸਕਣ।  ਸੂਚਨਾ ਕੇਂਦਰ ਵਿਖੇ ਸ. ਗੁਰਿੰਦਰ ਸਿੰਘ ਮੈਨੇਜਰ, ਸ. ਸੁਖਰਾਜ ਸਿੰਘ, ਸ. ਇਕਬਾਲ ਸਿੰਘ ਐਡੀਸ਼ਨਲ ਮੈਨੇਜਰ ਤੇ ਸ. ਹਰਪ੍ਰੀਤ ਸਿੰਘ ਸਹਾਇਕ ਸੂਚਨਾ ਅਧਿਕਾਰੀ ਨੇ ਸ. ਇਕਬਾਲ ਸਿੰਘ ਸੰਧੂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਕਿਤਾਬਾਂ ਦਾ ਸੈਟ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਸ. ਬਲਦੇਵ ਸਿੰਘ ਧੁੰਨ, ਸ.ਗੁਰਮੀਤ ਸਿੰਘ ਠੇਕੇਦਾਰ, ਸ. ਗੁਰਮੀਤ ਸਿੰਘ ਸਰਪੰਚ ਕਲੇਰ, ਸ. ਲਖਵਿੰਦਰ ਸਿੰਘ ਰਟੋਲ, ਸ. ਗੁਰਜੀਤ ਸਿੰਘ ਸੰਧੂ, ਸ. ਗੁਰਪ੍ਰਤਾਪ ਸਿੰਘ, ਲਾਲੀ ਝਾਮਕਾ ਤੇ ਸ.ਗੁਰਵੇਲ ਸਿੰਘ ਕੰਡਿਆਲਾ ਆਦਿ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply