Wednesday, July 3, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ: ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਅਰਦਾਸ ਦਿਵਸ ਦਾ ਆਯੋਜਨ

PPN1602201530

PPN1602201531

ਅੰਮ੍ਰਿਤਸਰ, 16 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ:ਸੈ: ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਦੱਸਵੀਂ ਅਤੇ +2 ਜਮਾਤ ਦੇ ਵਿਦਿਆਰਥੀਆਂ ਦੀ ਬੋਰਡ ਦੀ ਵਾਰਸ਼ਿਕ ਪ੍ਰੀਖਿਆ ਵਿੱਚ ਸਫਲਤਾ ਲਈ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਦਿਵਸ ਮਨਾਇਆ ਗਿਆ। ਇਸ ਸੰਬੰਧ ਵਿੱਚ ਪਰਸੋਂ ਤੋਂ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਅਰੰਭ ਕੀਤਾ ਗਿਆ ਸੀ ਜਿਸਦੇ ਅੱਜ ਭੋਗ ਪਾਏ ਗਏ । ਉਪਰੰਤ ਸਕੂਲ ਦੇ ਵਿਦਿਆਰਥੀਆਂ ਦੇ ਰਾਗੀ ਜਥੇ ਦੁਆਰਾ ਗੁਰਬਾਣੀ ਕੀਰਤਨ ਰਾਹੀਂ ਗੁਰੂੁ ਚਰਨਾਂ ਵਿੱਚ ਹਾਜ਼ਰੀ ਲਗਵਾਈ ਗਈ ਅਤੇ ਪ੍ਰੀਖਿਆ ਵਿੱਚ ਸਫਲਤਾ ਲਈ ਅਰਦਾਸ ਕੀਤੀ ਗਈ । ਸਕੂਲ ਦੇ ਮੈਂਬਰ ਇੰਚਾਰਜ ਸ: ਹਰਮਿੰਦਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੂਰੀ ਲਗਨ ਅਤੇ ਮਿਹਨਤ ਨਾਲ ਪ੍ਰੀਖਿਆ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰੀਖਿਆ ਦੀ ਤਿਆਰੀ ਲਈ ਬਹੁਮੁੱਲੇ ਸੁਝਾਅ ਦਿੱਤੇ । ਉਹਨਾਂ ਨੇ ਸਕੂਲ ਦੀ ਪ੍ਰਬੰਧਕੀ ਕਮੇਟੀ ਵੱਲੋਂ ਉਹਨਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਕੀਤਾ ਜੋ ਆਉਣ ਵਾਲੀ ਬੋਰਡ ਦੀ ਪੀ੍ਰਖਿਆ ਵਿੱਚੋਂ 85% ਤੋਂ ਵੱਧ ਅੰਕ ਹਾਸਲ ਕਰਨਗੇ । ਉਹਨਾਂ ਇਹ ਵੀ ਕਿਹਾ ਕਿ 90% ਤੋਂ ਵੱਧ ਅੰਕ ਹਾਸਲ ਕਰਨ ਵਾਲਿਆਂ ਨੂੰ ਟਾਈਟਨ ਦੀਆਂ ਵਧੀਆ ਘੜੀਆਂ ਇਨਾਮ ਵਜੋਂ ਦਿੱਤੀਆਂ ਜਾਣਗੀਆਂ । ਅਰਦਾਸ ਦਿਵਸ ਦੇ ਅਵਸਰ ਤੇ ਸੀਨੀਅਰ ਵਿੰਗ ਦੇ ਉਹਨਾਂ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ ਜਿਹਨਾਂ ਨੇ ਬੋਰਡ ਦੀ ਪ੍ਰੀਖਿਆ ਵਿੱਚ ਉੱਚਤਮ ਅੰਕ ਪ੍ਰਾਪਤ ਕੀਤੇ ਹਨ । ਸਕੂਲ ਦੀਆਂ ਅਧਿਆਪਕਾਵਾਂ ਸ਼੍ਰੀਮਤੀ ਨਵਜੀਤ ਕੌਰ , ਸ਼੍ਰੀਮਤੀ ਰਜਨੀਤ ਕੌਰ , ਸ਼੍ਰੀਮਤੀ ਅਮਨਪ੍ਰੀਤ ਕੌਰ , ਸ਼੍ਰੀਮਤੀ ਪ੍ਰਭਜੋਤ ਕੌਰ ਅਤੇ ਸ਼੍ਰੀਮਤੀ ਰਵਿੰਦਰ ਕੌਰ ਨੂੰ ਇਹਨਾਂ ਵਿਦਿਆਰਥੀਆਂ ਦੀ ਅਗਵਾਈ ਕਰਨ ਲਈ ਸਕੂਲ ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ । ਅੱਜ ਦੇ ਅਰਦਾਸ ਸਮਾਰੋਹ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸ : ਹਰਮਿੰਦਰ ਸਿੰਘ , ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸਚਿੰਤ ਕਾਹਲੋਂ , ਅਧਿਅਪਕ ਸਾਹਿਬਾਨ , ਵਿਦਿਆਰਥੀ ਅਤੇ ਉਹਨਾਂ ਦੇ ਮਾਤਾ ਪਿਤਾ ਸ਼ਾਮਲ ਸਨ ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply