Saturday, September 12, 2026

ਦਸੂਹਾ ਨਗਰ ਕੌਂਸਲ ਦੇ 2 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ

ਹੁਸ਼ਿਆਰਪੁਰ, 17 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 25 ਫਰਵਰੀ 2015 ਨੂੰ ਹੋ ਰਹੀਆਂ 7 ਨਗਰ ਕੌਂਸਲਾਂ ਹਰਿਆਣਾ, ਦਸੂਹਾ, ਗੜ੍ਹਦੀਵਾਲਾ, ਸ਼ਾਮਚੁਰਾਸੀ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਟਾਂਡਾ ਦੀਆਂ ਚੋਣਾਂ ਲਈ 287 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦਸੂਹਾ ਦੇ ਵਾਰਡ ਨੰ: 2 ਅਤੇ 14 ਤੋਂ 2 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਨਗਰ ਕੌਂਸਲ ਹਰਿਆਣਾ ਦੇ 11 ਵਾਰਡਾਂ ਵਿੱਚ ਕੁਲ 35 ਉਮੀਦਵਾਰ, ਨਗਰ ਕੌਂਸਲ ਦਸੂਹਾ ਦੇ 15 ਵਾਰਡਾਂ ਵਿੱਚ 48 ਉਮੀਦਵਾਰ, ਗੜ੍ਹਦੀਵਾਲਾ ਦੇ 11 ਵਾਰਡਾਂ ਵਿੱਚ 27, ਸ਼ਾਮਚੁਰਾਸੀ ਦੇ 9 ਵਾਰਡਾਂ ਵਿੱਚ 30, ਗੜ੍ਹਸ਼ੰਕਰ ਨਗਰ ਕੌਂਸਲ ਦੇ 13 ਵਾਰਡਾਂ ਵਿੱਚ 48 ਉਮੀਦਵਾਰ, ਮੁਕੇਰੀਆਂ ਦੇ 15 ਵਾਰਡਾਂ ਵਿੱਚ 48 ਉਮੀਦਵਾਰ ਅਤੇ ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਵਿੱਚ ਕੁਲ 51 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 7 ਨਗਰ ਕੌਂਸਲਾਂ ਵਿੱਚ 25 ਫਰਵਰੀ 2015 ਨੂੰ ਸਵੇਰੇ 8-00 ਵਜੇ ਤੋਂ ਸ਼ਾਮ 4-00 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply