ਅੰਮ੍ਰਿਤਸਰ 17 ਫਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਸਕੱਤਰ ਸਤਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪਿੰਡ ਮਲਕਪੁਰ ਜ਼ਿਲ੍ਹਾ ਗੁਰਦਾਸਪੁਰ ਅਤੇ ਪਿੰਡ ਮਿਹੋਕਾ ਦੇ ਗੁਰਦੁਆਰਾ ਬਾਬਾ ਧਰਮ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਜਿਸ ਵਿੱਚ ਭਾਈ ਗਗਨਦੀਪ ਸਿੰਘ, ਭਾਈ ਗੁਰਕੀਰਤ ਸਿੰਘ ਤੇ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਭਾਈ ਬਲਵੰਤ ਸਿੰਘ ਤੇ ਬੀਬੀ ਪ੍ਰਕਾਸ਼ ਕੌਰ ਦੇ ਢਾਡੀ ਜਥਿਆਂ ਨੇ ਸੰਗਤਾਂ ਵਿੱਚ ਬੀਰ-ਰਸੀ ਵਾਰਾਂ ਰਾਹੀ ਸਿੱਖੀ ਜਜ਼ਬਾ ਪੈਦਾ ਕੀਤਾ।ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੰਜ ਪਿਆਰਿਆਂ ਪਾਸੋਂ 123 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਇਸ ਮੌਕੇ ਸ. ਸੱਜਣ ਸਿੰਘ ਬੱਜੂਮਾਨ ਸ਼ੋ੍ਰਮਣੀ ਕਮੇਟੀ ਤੇ ਸ. ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਸਮਾਗਮ ਦੌਰਾਨ ਸ. ਲਖਬੀਰ ਸਿੰਘ ਲੋਧੀਨੰਗਲ ਸਾਬਕਾ ਵਿਧਾਇਕ, ਬਾਬਾ ਬੁੱਧ ਸਿੰਘ ਛੋਟੇ ਘੁੰਮਣਾ ਵਾਲੇ, ਬਾਬਾ ਸਰਵਣ ਸਿੰਘ ਮਲਕਪੁਰ, ਬਾਬਾ ਨਿਰਵੈਰ ਸਿੰਘ, ਬਾਬਾ ਕੁਲਵੰਤ ਸਿੰਘ, ਭਾਈ ਸੱਜਣ ਸਿੰਘ, ਭਾਈ ਜੱਜ ਸਿੰਘ, ਸ. ਬਲਦੇਵ ਸਿੰਘ ਸੋਢੀ, ਸ. ਜਸਵੰਤ ਸਿੰਘ ਦਿਆਲਗੜ੍ਹ, ਸ. ਫੌਜਾ ਸਿੰਘ ਸਾਗਰ, ਸ. ਤ੍ਰਿਲੋਚਨ ਸਿੰਘ ਤੇ ਸ. ਕੇਵਲ ਸਿੰਘ ਮਹਿਤਾ ਆਦਿ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …