Saturday, July 5, 2025
Breaking News

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ 21 ਫਰਵਰੀ ਨੂੰ ਮਨਾਇਆ ਜਾਵੇਗਾ

Gurudwara Nankana Sahib

ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 21 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 10.00 ਵਜੇ ਪੈਣਗੇ।ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥੇ ਇਲਾਹੀ ਗੁਰਬਾਣੀ ਦੇ ਕੀਰਤਨ, ਬੀਰ ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਸਮੂਹ ਸੰਗਤਾਂ ਨੂੰ ਅਪੀਲ ਹੈ ਕਿ ਇਸ ਮਹਾਨ ਸ਼ਹੀਦੀ ਸਾਕੇ ਮੌਕੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।

Check Also

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …

Leave a Reply