ਅਜਨਾਲਾ, 17 ਫਰਵਰੀ (ਪੰਜਾਬ ਪੋਸਟ ਬਿਊਰੋ) ਅਜਨਾਲਾ ਜਿਲ੍ਹਾ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਵੀਰ ਸਿੰਘ ਲੋਪੋਕੇ, ਉਹਨਾਂ ਦੇ ਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਉਹਨਾਂ ਦੇ ਇਕ ਹੋਰ ਸਾਥੀ ਬਾਬਾ ਰਛਪਾਲ ਸਿੰਘ ਵਿਰੁੱਧ ਗੈਰ ਜਮਾਨਤੀ ਵਾਰੰਟ ਜਾਰੀ ਕੀਤੇ ਹਨ।ਅਜਨਾਲਾ ਦੀ ਅਦਾਲਤ ਦੀ ਜੱਜ ਆਈ.ਸੀ. ਹੇਮ ਅੰਮ੍ਰਿਤ ਮਾਹੀ ਵਲੋਂ ਕਿਸਾਨ ਆਗੂ ਸਾਧੂ ਸਿੰਘ ਤਖਤੂਪੁਰਾ ਦੀ 16 ਫਰਵਰੀ 2014 ਵਿੱਚ ਹੱਤਿਆ ਦੇ ਮਾਮਲੇ ਦੀ ਚੱਲ ਰਹੀ ਸੁਣਵਾਈ ਦੌਰਾਨ ਜਾਰੀ ਕੀਤੇ ਗਏ ਗੈਰ ਜਮਾਨਤੀ ਵਾਰੰਟਾਂ ਅਨੁਸਾਰ ਉਕਤ ਤਿੰਨਾਂ ਵਿਅਕਤੀਆਂ ਨੂੰ 4 ਮਾਰਚ ਤੱਕ ਲਈ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਸੀ ਕਿ ਵੀਰ ਸਿੰਘ ਲੋਪੋਕੇ, ਉਹਨਾਂ ਦੇ ਪੁੱਤਰ ਰਾਣਾ ਰਣਬੀਰ ਸਿੰਘ ਅਤੇ ਬਾਬਾ ਰਛਪਾਲ ਸਿੰਘ, ਸ਼ਰਨਜੀਤ ਸਿੰਘ, ਸਰਬਜੀਤ ਸਿੰਘ ਲੋਧੀ ਗੁਜਰ ਅਤੇ ਸਰਪੰਚ ਕੁਲਵਿੰਦਰ ਸਿੰਘ ਨਾਲ ਮਿਲ ਕੇ ਸਾਧੂ ਸਿੰਘ ਤਖਤੂਪੁਰਾ ਨਾਮ ਦੇ ਕਿਸਾਨ ਦੀ ਹੱਤਿਆ ਕੀਤੀ ਸੀ। ਪ੍ਰੰਤੂ ਪੁਲਿਸ ਨੇ ਪੁਲਿਸ ਵੱਲੋਂ ਇਹਨਾਂ ਖਿਲਾਫ ਮਾਮਲਾ ਦਰਜ਼ ਨਾ ਕੀਤੇ ਜਾਣ ‘ਤੇ ਵਕੀਲ ਅਮਰਜੀਤ ਸਿੰਘ ਬਾਈ ਨੇ ਅਦਾਲਤ ਵਿੱਚ ਇਸਤਗਾਸਾ ਦਾਇਰ ਕੀਤਾ ਸੀ ਅਤੇ ਅਦਾਲਤ ਵੱਲੋਂ ਇਹਨਾਂ 6 ਵਿਅਕਤੀਆਂ ਦੇ ਖਿਲਾਫ ਪਹਿਲਾਂ ਵੀ ਵਾਰੰਟ ਜਾਰੀ ਕੀਤੇ ਗਏ ਸਨ ਉਸ ਸਮੇਂ ਸ਼ਰਨਜੀਤ ਸਿੰਘ, ਸਰਪੰਚ ਕੁਲਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਲੋਧੀ ਗੁਜਰ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੀਆਂ ਜਮਾਨਤਾ ਕਰਵਾ ਲਈਆਂ ਸਨ ਪ੍ਰੰਤੂ ਵੀਰ ਸਿੰਘ ਲੋਪੋਕੇ, ਰਾਣਾ ਰਣਬੀਰ ਸਿੰਘ ਅਤੇ ਬਾਬਾ ਰਛਪਾਲ ਸਿੰਘ ਅਦਾਲਤ ਵਿੱਚ ਪੇਸ਼ ਨਾ ਹੋਏ ਜਿਸ ਕਰਕੇ ਅਜਨਾਲਾ ਅਦਾਲਤ ਵੱਲੋਂ ਉਹਨਾਂ ਦੇ ਖਿਲਾਫ ਹੁਣ ਗੈਰ ਜਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …