ਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਥਿਤ ਲੰਗਰ ਹਾਲ ਦਾ ਨਾਂ ਅਮਰ ਸ਼ਹੀਦ ਭਾਈ ਜੀਵਨ ਸਿੰਘ ਜੀ (ਭਾਈ ਜੈਤਾ : ਰਘਰੇਟਾ ਗਰੂ ਕਾ ਬੇਟਾ) ਦੀ ਯਾਦ ਵਿੱਚ ਸਮਰਪਿਤ ਕਰ, ਉਨ੍ਹਾਂ ਦੇ ਨਾਂ ਤੇ ਰਖੇ ਜਾਣ ਦੀ ਰਸਮ ਅਦਾ ਕਰਨ ਲਈ ਸ਼ਨੀਵਾਰ 7 ਮਾਰਚ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਾਏਗਾ, ਇਹ ਫੈਸਲਾ ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦੀ ਪ੍ਰਧਾਨਗੀ ਹੇਠ ‘ਬਾਬਾ ਜੀਵਨ ਸਿੰਘ ਯਾਦਗਾਰ ਕਮੇਟੀ’ ਦੀ ਹੋਈ ਬੈਠਕ ਵਿੱਚ ਕੀਤਾ ਗਿਆ।ਬੈਠਕ ਤੋਂ ਬਾਅਦ ਇਹ ਜਾਣਕਾਰੀ ਦਿੰਦਿਆਂ ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ-ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਰੂਪ ਵਿੱਚ ਹਾਜ਼ਰੀ ਭਰ, ਬਾਬਾ ਜੀਵਨ ਸਿੰਘ ਜੀ ਦੇ ਨਾਂ ਤੇ ਗੁਰਦੁਆਰਾ ਸੀਸ ਗੰਜ ਸਥਿਤ ਲੰਗਰ ਹਾਲ ਦਾ ਨਾਮਕਰਣ ਕੀਤੇ ਜਾਣ ਦੀ ਰਸਮ ਅਦਾ ਕਰਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਤੇ ਸਵੇਰੇ 9 ਵਜੇ ਵਿਸ਼ੇਸ਼ ਸਮਾਗਮ ਦਾ ਅਯੋਜਨ ਕੀਤਾ ਜਾਏਗਾ, ਜਿਸ ਵਿੱਚ ਸ. ਸੁਖਬੀਰ ਸਿੰਘ ਬਾਦਲ ਦੇ ਨਾਲ ਪੰਜਾਬ ਦੇ ਕੈਬੀਨਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਅਤੇ ਉਨ੍ਹਾਂ ਤੋਂ ਇਲਾਵਾ ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁੱਦੇਦਾਰ ਅਤੇ ਸਮੂਹ ਮੈਂਬਰ ਸਾਹਿਬਾਨ ਹਾਜ਼ਰੀ ਭਰਨਗੇ। ਇਸ ਬੈਠਕ ਵਿੱਚ ਸ. ਰਾਣਾ ਤੋਂ ਇਲਾਵਾ ਸ. ਚਮਨ ਸਿੰਘ (ਚੇਅਰਮੈਨ), ਸਮਰਦੀਪ ਸਿੰਘ ਸੰਨੀ (ਵਾਈਸ ਚੇਅਰਮੈਨ), ਸਤਨਾਮ ਸਿੰਘ ਕਾਲਾ ਅਤੇ ਦਵਿੰਦਰ ਸਿੰਘ ਵੀ ਸ਼ਾਮਲ ਹੋਏ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਪੀਟੀਸੀ ਅਤੇ ਚੜ੍ਹਦੀ ਕਲਾ ਟਾਈਮ ਟੀਵੀ ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …