Saturday, July 5, 2025
Breaking News

ਦਿੱਲੀ ਕਮੇਟੀ ਦੇ ਖਿਲਾਫ ਸਰਨਾ ਦਾ ਪ੍ਰਚਾਰ ਆਪਣੀ ਸਿਆਸੀ ਜ਼ਮੀਨ ਨੂੰ ਸੰਭਾਲਣ ਦੀ ਕੋਸ਼ਿਸ਼

Parminder Pal Singhਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ 27 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੌਰਾਨ ਵੱਡਾ ਸਿਆਸੀ ਉਲਟ ਫੇਰ ਹੋਣ ਦੇ ਕੀਤੇ ਗਏ ਦਾਅਵਿਆਂ ਨੂੰ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਖਾਰਿਜ ਕੀਤਾ ਹੈ।ਉਨ੍ਹਾਂ ਨੇ ਸਰਨਾ ਨੂੰ ਸਿਰਫ ਆਪਣੇ ਦਲ ਦੇ 8 ਮੈਂਬਰਾਂ ਨੂੰ ਹੀ ਇਕ ਨਿਸ਼ਾਨ ਤਲੇ ਖੜਾ ਕਰਨ ਦੀ ਚੁਨੌਤੀ ਦਿੱਤੀ ਹੈ।ਦਿੱਲੀ ਕਮੇਟੀ ਪ੍ਰਬੰਧਕਾਂ ਖਿਲਾਫ ਬੀਤੇ 2 ਸਾਲਾਂ ਤੋਂ ਸਰਨਾ ਦਲ ਵੱਲੋਂ ਲਾਏ ਜਾ ਰਹੇ ਦੋਸ਼ਾਂ ਤੇ ਆਪਣਾ ਪ੍ਰਤੀਕ੍ਰਮ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਰਨਾ ਨੂੰ ਪਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕੋਲ ਅੰਤ੍ਰਿੰਗ ਬੋਰਡ ਚੋਣਾਂ ਦੌਰਾਨ ਕਿਸੇ ਪ੍ਰਕਾਰ ਦੀ ਕੋਈ ਚੁਨੌਤੀ ਨਹੀਂ ਹੈ ਇਸ ਲਈ ਸਰਨਾ ਕਮੇਟੀ ਖਿਲਾਫ ਨਾਹ-ਪੱਖੀ ਪ੍ਰਚਾਰ ਕਰਕੇ ਆਪਣੇ ਮੈਂਬਰਾਂ ਨੂੰ ਆਪਣੀ ਪਾਰਟੀ ਨਾਲ ਜੋੜੇ ਰੱਖਣ ਲਈ ਇਸ ਤਰ੍ਹਾਂ ਦੀ ਬੇਲੋੜੀ ਬਿਆਨਬਾਜ਼ੀ ਕਰਦੇ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਦਿੱਲੀ ਦੀ ਸੰਗਤ ਨਾਲ 2013 ਦੀਆਂ ਕਮੇਟੀ ਚੋਣਾਂ ਦੌਰਾਨ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਗਏ ਵਾਅਦਿਆਂ ‘ਚ 80 ਫੀਸਦੀ ਕਾਰਜਾਂ ਦੇ ਪੁਰਾ ਹੋਣ ਕਰਕੇ 2017 ਦੀਆਂ ਚੋਣਾਂ ‘ਚ ਸਰਨਾ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਫਿਕਰਮੰਦ ਲਗਦੇ ਹਨ।
ਦਿੱਲੀ ਕਮੇਟੀ ਮੈਂਬਰਾਂ ਦੀ ਕਲ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਨੂੰ ਸਰਨਾ ਵੱਲੋਂ ਸ਼ਨਾਖਤੀ ਪਰੇਡ ਕਰਾਰ ਦੇਣ ਨੂੰ ਵੀ ਉਨ੍ਹਾਂ ਨੇ ਸਰਨਾ ਦੀ ਸੋੜੀ ਸਿਆਸਤ ਦਾ ਹਿੱਸਾ ਦੱਸਿਆ।ਉਨ੍ਹਾਂ ਸਵਾਲ ਕੀਤਾ ਕਿ ਆਪਣੇ ਪ੍ਰਧਾਨ ਦੇ ਨਾਲ ਮਿਲਣਾ ਕਦੋ ਤੋਂ ਸ਼ਨਾਖਤੀ ਪਰੇਡ ਹੋ ਗਿਆ? ਦਿੱਲੀ ਕਮੇਟੀ ਵੱਲੋਂ ਅਗਲੇ 2 ਸਾਲਾਂ ਦੌਰਾਨ ਬਾਕੀ ਰਹਿ ਗਏ ਚੋਣ ਮਨੋਰਥ ਪੱਤਰ ਦੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ ਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਅਤੇ ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡਿਜ਼ ਸੰਗਤਾਂ ਨੂੰ ਸਮਰਪਿਤ ਕਰਨ ਸਣੇ 2016 ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ 300 ਸਾਲਾਂ ਸ਼ਹੀਦੀ ਸਮਾਗਮ ਕਮੇਟੀ ਵੱਲੋਂ ਵੱਡੇ ਪੱਧਰ ਤੇ ਮਨਾਉਣ ਦਾ ਵੀ ਉਨ੍ਹਾਂ ਦਾਅਵਾ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply