Wednesday, July 22, 2026

ਨਗਰ ਨਿਗਮ ਹੁਸ਼ਿਆਰਪੁਰ ਅਤੇ 7 ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧ ਮੁਕੰਮਲ-ਡੀ.ਸੀ.

ਚੋਣਾਂ ਦੀ ਲੋਕਤੰਤਰੀ ਪ੍ਰਕ੍ਰਿਆ ਵਿੱਚ ਲੋਕਾਂ ਨੂੰ ਵਧ ਚੜ੍ਹਕੇ ਹਿੱਸਾ ਲੈਣ ਦੀ ਅਪੀਲ

PPN1902201513

ਹੁਸ਼ਿਆਰਪੁਰ, 19 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਚੋਣ ਅਫਸਰ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਅਤੇ ਜ਼ਿਲ੍ਹੇ ਦੀਆਂ 7 ਨਗਰ ਕੌਂਸਲਾਂ ਦੇ ਵੱਖੋ-ਵੱਖ ਵਾਰਡਾਂ ਲਈ ਕ੍ਰਮਵਾਰ 22 ਫਰਵਰੀ ਅਤੇ 25 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਪ੍ਰਬੰਧ ਪੁਖਤਾ ਰੂਪ ‘ਚ ਮੁਕੰਮਲ ਕਰ ਲਏ ਗਏ ਹਨ। ਨਗਰ ਨਿਗਮ ਅਤੇ ਨਗਰ ਕੌੌਂਸਲਾਂ ਦੀਆਂ ਚੋਣਾਂ ਦੇ ਪ੍ਰਬੰਧਾਂ ਸਬੰਧੀ ਇਸ ਚੋਣ ਅਮਲ ਨਾਲ ਜੁੜੇ ਅਧਿਕਾਰੀਆਂ, ਰਿਟਰਨਿੰਗ ਅਫਸਰਾਂ, ਸਹਾਇਕ ਰਿਟਰਨਿੰਗ ਅਫਸਰਾਂ ਅਤੇ ਪੁਲੀਸ ਅਧਿਕਾਰੀਆਂ ਪਾਸੋੋਂ ਜਾਇਜ਼ਾ ਲੈਣ ਉਪਰੰਤ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸੂਬਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਮਨ ਪੂਰਵਕ ਕਰਵਾਉਣ ਲਈ ਚੋਣ ਪ੍ਰਕ੍ਰਿਆ ਅਤੇ ਸੁਰੱਖਿਆ ਨਾਲ ਜੁੜੇ ਇੰਤਜ਼ਾਮਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰੀ ਪ੍ਰਕ੍ਰਿਆ ਵਿੱਚ ਵਧ ਚੜ੍ਹਕੇ ਹਿੱਸਾ ਲੈਣ ਅਤੇ ਸ਼ਾਂਤੀਪੂਰਵਕ ਇਸ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਰਾਜਜੀਤ ਸਿੰਘ, ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਹਰਬੀਰ ਸਿੰਘ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਆਨੰਦ ਸਾਗਰ ਸ਼ਰਮਾ, ਉਪ-ਮੰਡਲ ਮੈਜਿਸਟ੍ਰੇਟ ਮੁਕੇਰੀਆਂ ਸ੍ਰੀ ਰਾਹੁਲ ਚਾਬਾ, ਉਪ-ਮੰਡਲ ਮੈਜਿਸਟ੍ਰੇਟ ਦਸੂਹਾ ਸ੍ਰੀ ਬਰਜਿੰਦਰ ਸਿੰਘ, ਉਪ-ਮੰਡਲ ਮੈਜਿਸਟ੍ਰੇਟ ਗੜਸ਼ੰਕਰ ਸ੍ਰੀ ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਨਵਨੀਤ ਕੌਰ ਬੱਲ, ਐਸ.ਪੀ.(ਡੀ) ਸ੍ਰੀ ਬਲਜੀਤ ਸਿੰਘ ਢਿੱਲੋੋੋਂ ਤੋੋਂ ਇਲਾਵਾ ਰਿਟਰਨਿੰਗ ਅਤੇ ਸਹਾਇਕ ਰਿਟਰਨਿੰਗ ਅਫਸਰ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 22 ਫਰਵਰੀ ਨੂੰ ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਲਈ 20 ਫਰਵਰੀ ਦੀ ਸ਼ਾਮ ਨੂੰ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਅਤੇ ਵਾਰਡ ਕੌਂਸਲਰਾਂ ਦੀ ਚੋਣ ਲਈ ਪੈਣ ਵਾਲੀਆਂ ਇਨ੍ਹਾਂ ਵੋਟਾਂ ਦੀ ਗਿਣਤੀ 26 ਫਰਵਰੀ ਨੂੰ ਹੋਵੇਗੀ।

ਉਨ੍ਹਾਂ ਦੱਸਿਆ ਕਿ 25 ਫਰਵਰੀ ਨੂੰ ਜ਼ਿਲ੍ਹੇ ਦੀਆਂ ਦਸੂਹਾ, ਮੁਕੇਰੀਆਂ, ਟਾਡਾਂ, ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ ਅਤੇ ਸ਼ਾਮਚੁਰਾਸੀ ਨਗਰ ਕੌੌਂਸਲਾਂ ਦੇ ਵੱਖ-ਵੱਖ ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਲਈ ਚੋਣ ਪ੍ਰਚਾਰ 23 ਫਰਵਰੀ ਦੀ ਸ਼ਾਮ ਨੂੰ ਬੰਦ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੌੌਂਸਲਾਂ ਦੇ ਵਾਰਡਾਂ ਲਈ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਉਸੇ ਦਿਨ ਹੀ ਵੋਟਾਂ ਪੈਣ ਉਪਰੰਤ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 8 ਵਜੇ ਤੋੋਂ ਸ਼ਾਮ 4 ਵਜੇ ਤੱਕ ਹਵੇਗਾ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਦੇ ਅੰਦਰ ਕਿਸੇ ਵੀ ਵਿਅਕਤੀ ਨੂੰ ਫੋਟੋਗ੍ਰਾਫੀ ਕਰਨ ਦੀ ਆਗਿਆ ਨਹੀਂ ਹੋਵੇਗੀ। ਇਸ ਮੌਕੇ ਸਬੰਧਤ ਅਧਿਕਾਰੀਆਂ ਪਾਸੋੋਂ ਪੋਲਿੰਗ ਪਾਰਟੀਆਂ ਦੀ ਤਿਆਰੀ, ਸਟਰਾਂਗ ਰੂਮਾਂ, ਸੁਰੱਖਿਆ ਅਤੇ ਹੋਰ ਇੰਤਜ਼ਾਮਾਂ ਬਾਰੇ ਜਾਣਕਾਰੀ ਲਈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਅਤੇ ਨਗਰ ਕੌੌਂਸਲਾਂ ਦੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਸੁਰੱਖਿਆ ਇੰਤਜ਼ਾਮਾਂ ਨੂੰ ਅਗੇਤਾ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰੁਪਰ ਦੇ ਵੱਖ-ਵੱਖ ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਲਈ ਸੁਰੱਖਿਆ ਦੇ ਇੰਤਜ਼ਾਮਾਂ ਲਈ ਐਸ.ਪੀ.(ਡੀ) ਸ੍ਰੀ ਬਲਜੀਤ ਸਿੰਘ ਢਿੱਲੋੋਂ ਨੂੰ ਨੋਡਲ ਅਧਿਕਾਰੀ ਲਾਇਆ ਗਿਆ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply