Tuesday, October 6, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ਼ ਵਿਖੇ “ਟ੍ਰੈਫਿਕ ਨਿਯਮਾਂ” ਸਬੰਧੀ ਸੈਮੀਨਾਰ ਆਯੋਜਿਤ

PPN1902201520

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ “ਟੈ੍ਰਫਿਕ ਨਿਯਮਾਂ” ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਟੈ੍ਰਫਿਕ ਮਾਰਸ਼ਲ ਹਰਜਿੰਦਰ ਸਿੰਘ, ਸਬ- ਇੰਸਪੈਕਟਰ ਪਰਮਜੀਤ ਸਿੰਘ (ਇੰਚਾਰਜ ਟ੍ਰੈਫਿਕ ਐਜੂਕੇਸ਼ਨ ਵਿੰਗ) ਹੈੱਡ ਕਾਂਸਟੇਬਲ ਸਲਵੰਤ ਸਿੰਘ ਤੇ ਲੇਡੀ ਕਾਂਸਟੇਬਲ ਅੰਮ੍ਰਿਤਪਾਲ ਕੌਰ ਨੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ ਗਿਆ। ਟ੍ਰੈਫਿਕ ਟੀਮ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਦੇ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ।ਵਿਦਿਆਰਥੀਆਂ ਨੇ ਟੈ੍ਰਫਿਕ ਦੇ ਅਸੂਲਾਂ ਤੇ ਟੈ੍ਰਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਕਰਕੇ ਉਨ੍ਹਾਂ ਨੂੰ ਕਿਹੜੀਆ-ਕਿਹੜੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਹਨ, ਇਸ ਬਾਬਤ ਦੱਸਿਆ।ਉਨ੍ਹਾਂ ਟੈ੍ਰਫਿਕ ਦੇ ਨਿਯਮਾਂ ਦੀ ਪਾਲਣਾ ਕਰਕੇ ਦੁਰਘਟਨਾਂ ਤੋਂ ਬਚਣ ਬਾਰੇ ਵੀ ਜਾਣਕਾਰੀ ਦਿੱਤੀ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply