Sunday, March 15, 2026

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ ਡਾ. ਰਾਜ ਬਹਾਦਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN1902201522

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ)- ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ-ਚਾਂਸਲਰ ਡਾਕਟਰ ਰਾਜ ਬਹਾਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਡਾ. ਏ ਪੀ ਸਿੰਘ ਐਡੀਸ਼ਨਲ ਸਕੱਤਰ ਟਰੱਸਟ ਵੀ ਮੌਜੂਦ ਸਨ।ਉਨ੍ਹਾਂ ਨੇ ਸੂਚਨਾ ਅਧਿਕਾਰੀ ਸ. ਸਰਬਜੀਤ ਸਿੰਘ ਪਾਸੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਡੂੰਘਾਈ ਨਾਲ ਜਾਣਕਾਰੀ ਹਾਸਲ ਕੀਤੀ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਮੁੱਖ ਸੂਚਨਾ ਅਧਿਕਾਰੀ ਸ. ਗੁਰਬਚਨ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਨੇ ਗੁਰੂ-ਘਰ ਦੀ ਬਖ਼ਸ਼ਿਸ਼ ਸਿਰੋਪਾਓ, ਲੋਈ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਇਤਿਹਾਸ ਵਾਲੀ ਕਿਤਾਬ ਦੇ ਕੇ ਸਨਮਾਨਿਤ ਕੀਤਾ।ਸੂਚਨਾ ਕੇਂਦਰ ਵਿਖੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਹੈ।ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸਕੂਨ ਪ੍ਰਾਪਤ ਹੁੰਦਾ ਹੈ।ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਗੇ ਤੇ ਗੁਰੂ-ਘਰ ਵਿੱਚ ਚੱਲਦੇ ਅਨੰਦਮਈ ਕੀਰਤਨ ਸਰਵਣ ਕਰਨਗੇ।ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਮਾਨ ਸਨਮਾਨ ਬਦਲੇ ਉਨ੍ਹਾਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।  ਇਸ ਮੌਕੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੇ ਪ੍ਰੋਫੈਸਰ ਡਾ. ਬਲਜੀਤ ਸਿੰਘ, ਡਾ. ਰਾਜੀਵ ਚੌਧਰੀ ਤੇ ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply