ਬਠਿੰਡਾ, 20 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਜਾ ਰਹੀ ਹੈ।ਮਾਨਯੋਗ ਸz. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਮਿਤੀ 20.02.2015 ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ ਗਈ।ਜਿਸ ਦੀ ਪzzਧਾਨਗੀ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਉਹਨਾਂ ਦੇ ਨਾਲ ਸ੍ਰੀਮਤੀ ਸੁਰਿੰਦਰ ਮੋਂਗਾ ਸੋਸ਼ਲ ਵਰਕਰ ਅਤੇ ਸ੍ਰੀ ਕੰਵਲਜੀਤ ਸਿੰਘ ਕੁੱਟੀ, ਸਕੱਤਰ, ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਬਠਿੰਡਾ ਬਤੌਰ ਮੈਂਬਰ ਵੱਜੋ ਹਾਜ਼ਰ ਸਨ।ਇਸ ਮੌਕੇ ਤੇ 3 ਹਵਾਲਾਤੀਆਂ ਨੂੰ ਰਿਹਾਅ ਕੀਤਾ ਗਿਆ।ਇਸ ਮੌਕੇ ਸ੍ਰੀ ਦਯਾਜੀਤ ਸਿੰਘ ਸਰਾਂ, ਸਹਾਇਕ ਜ਼ਿਲ੍ਹਾ ਅਟਾਰਨੀ, ਸ੍ਰੀ ਮਨਜੀਤ ਸਿੰਘ ਸਿੱਧੂ, ਡਿਪਟੀ ਸੁਪਰਡੈਂਟ ਜੇਲ੍ਹ ਬਠਿੰਡਾ ਅਤੇ ਸ੍ਰੀ ਜਸਪਾਲ ਸਿੰਘ, ਕਲਰਕ ਏ.ਡੀ.ਆਰ. ਵੀ ਹਾਜ਼ਰ ਸਨ। ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਜਨਾਨ ਅਹਾਤਾ ਜਾ ਕੇ ਔਰਤਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਕੇਂਦਰੀ ਜੇਲ੍ਹ ਬਠਿੰਡਾ ਵਿਖੇ ਚੱਲ ਰਹੇ ਲੀਗਲ ਏਡ ਕਲੀਨਿਕ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਨੇ ਪੈਰਾ ਲੀਗਲ ਵਲੰਟੀਅਰਜ਼ ਵੱਲੋ ਕੀਤੇ ਗਏ ਕੰਮ ਕਾਜ ਤੇ ਤਸੱਲੀ ਪ੍ਰਗਟ ਕੀਤੀ।ਉਹਨਾਂ ਨੇ ਦੱਸਿਆ ਕਿ ਮਿਤੀ 21.02.2015 ਨੂੰ ਮਹੀਨਾਵਾਰ ਲੋਕ ਅਦਾਲਤ ਲੱਗ ਰਹੀ ਹੈ।ਜਿਸ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …