ਨਵੀਂ ਦਿੱਲੀ, 20 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੁਕਰਮੀ ਮਹੰਤਾਂ ਪਾਸੋਂ ਗੁਰਧਾਮਾਂ ਨੂੰ ਮੁਕਤ ਕਰਵਾਉਣ ਲਈ ਪੰਥ ਵਲੋਂ ਅਰੰਭੀ ਗਈ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਨਨਕਾਣਾ ਸਾਹਿਬ ਅਤੇ ਮੋਰਚਾ ਗੰਗਸਰ ਜੈਤੋ ਵਿਖੇ ਹੋਏ ਸ਼ਹੀਦਾਂ ਦੀ ਯਾਦ ਵਿੱਚ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਸ਼ਨੀਵਾਰ 21 ਫਰਵਰੀ, ਸ਼ਾਮ ਨੂੰ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਦਿਨ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ, ਭਾਈ ਅਜੀਤ ਸਿੰਘ ਕੁਲਬੀਰ ਸਿੰਘ, ਭਾਈ ਭੁਪਿੰਦਰ ਸਿੰਘ ਅਨੰਦ, ਭਾਈ ਦਰਸ਼ਨ ਸਿੰਘ ਨਿਰਮਲ ਅਤੇ ਭਾਈ ਗੁਰਦੇਵ ਸਿੰਘ (ਆਸਟ੍ਰੇਲੀਆ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media