Saturday, September 12, 2026

25 ਫਰਵਰੀ ਨੂੰ ਵੋਟਾਂ ਵਾਲੇ ਦਿਨ ਸ਼ਰਾਬ ਦੇ ਠੇਕੇ, ਬਾਰਾਂ ਅਤੇ ਹੋਟਲ ਰਹਿਣਗੇ ਬੰਦ

ਵਿਅਕਤੀਗਤ ਤੌਰ ‘ਤੇ ਸ਼ਰਾਬ ਦੇ ਭੰਡਾਰ ਰੱਖਣ ‘ਤੇ ਵੀ ਪਾਬੰਦੀ

PPN2002201510

ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਜ਼ਿਲਾ ਮੈਜਿਸਟ੍ਰੇਟ, ਫਾਜ਼ਿਲਕਾ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ. ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਜਿਲ੍ਹਾ ਫਾਜ਼ਿਲਕਾ ਵਿੱਚ ਸਥਿਤ ਚਾਰ ਸ਼ਹਿਰ ਫਾਜ਼ਿਲਕਾ,ਜਲਾਲਾਬਾਦ, ਅਬੋਹਰ ਅਤੇ ਅਰਨੀਵਾਲਾ ਸ਼ੇਖ ਸੁਭਾਨ ਦੀ ਹਦੂਦ ਅੰਦਰ ਜਿੱਥੇ ਕਿ 25 ਫਰਵਰੀ 2015 ਨੂੰ ਚੋਣਾਂ ਹੋ ਰਹੀਆਂ ਹਨ, ਸਾਰੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ/ਰੈਸਟੋਰੈਂਟ/ਅਹਾਤੇੇ/ਕਲੱਬ/ਹੋਟਲਾਂ ਆਦਿ ਵਿਚ ਸ਼ਰਾਬ ਵੇਚਣ ਅਤੇ ਪਿਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਨਾ ਹੀ ਬਿਨ੍ਹਾਂ ਲਾਇਸੰਸ ਅਣ-ਅਧਿਕਾਰਤ ਤੌਰ ਤੇ ਸ਼ਰਾਬ ਰੱਖੀ ਜਾਵੇਗੀ । ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਮਿਤੀ 25-2-2015 ਨੂੰ ਹੋ ਰਹੀਆਂ ਹਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਇਸ ਦਿਨ ਨੂੰ ਡਰਾਈ ਡੇ ਘੋਸ਼ਿਤ ਕਰਨ ਲਈ ਹੁਕਮ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਅਜਿਹੀ ਸਥਿਤੀ ‘ਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਜਿੱਥੇ ਕਿ ਚੋਣਾਂ ਹੋ ਰਹੀਆਂ ਹਨ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣਾ ਉਚਿਤ ਹੋ ਗਿਆ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰ ਸਕੇ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply