ਖੁਜਾਲਾ, 20 ਫਰਵਰੀ (ਸਿਕੰਦਰ ਸਿੰਘ ਖਾਲਸਾ)- ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੋ ਮੁਹਿੰਮ ਛੇੜੀ ਹੈ, ਉਸ ਦਾ ਸਵਾਗਤ ਕਰਨਾ ਬਣਦਾ ਹੈ।ਜਿੱਥੇ ਨਸ਼ਿਆਂ ਨੂੰ ਰੋਕਣ ਲਈ ਲਗਾਤਾਰ ਯਤਨ ਜਾਰੀ ਰੱਖਣ ਲਈ ਸਰਕਾਰ ਅਤੇ ਹੋਰ ਗੈਰ ਸਿਆਸੀ ਜਥੇਬੰਦੀਆਂ ਜਿਲ੍ਹਾ ਤਹਿਸੀਲ ਪੱਧਰ ਤੋਂ ਲੈ ਕੇ ਪਿੰਡਾਂ ਤੱਕ ਮੁਹਿੰਮ ਚਲਾ ਰਹੀਆਂ ਹਨ, ਉਥੇ ਇੱਕ ਗੱਲ ਸਰਕਾਰ ਦੇ ਦਾਅਵਿਆਂ ਦੀ ਹਵਾ ਕੱਢ ਰਹੀ ਹੈ, ਉਹ ਇਹ ਹੈ ਕਿ ਪਿੰਡਾਂ ਵਿੱਚ ਸਕੂਲਾਂ ਅਤੇ ਗੁਰਦੁਆਰਿਆਂ ਕੋਲ ਸ਼ਰਾਬ ਦੇ ਠੇਕਿਆਂ ਦੀਆਂ ਬ੍ਰਾਂਚਾਂ ਖੁੱਲੀਆਂ ਹੋਈਆਂ ਹਨ।ਇਹ ਪ੍ਰਗਟਾਵਾ ਸਮਾਜ ਸੇਵੀ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕੀਤਾ। ਉਨ੍ਹਾਂ ਨੇ ਸਕੂਲਾਂ ਦੇ ਸਾਹਮਣੇ ਖੁੱਲ੍ਹੀਆਂ ਸਾਦੀਆਂ ਬ੍ਰਾਂਚਾਂ ਨੂੰ ਬੰਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਦਾ ਅਸਰ ਜਿੱਥੇ ਸਕੂਲਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਪੈਂਦਾ ਹੈ, ਉਥੇ ਗੁਰੂ ਗਰ ਜਾਣ ਵਾਲੇ ਸ਼ਰਧਾਲੂ ਵੀ ਇਹਨਾਂ ਤੋਂ ਪ੍ਰੇਸ਼ਾਨ ਹਨ।ਸz. ਤਰਸਿੱਕਾ ਨੇ ਡਿਪਟੀ ਮਿਸ਼ਨਰ ਅਤੇ ਸਿੱਖਿਆ ਬੋਰਡ ਦੇ ਉਚ ਅਧਿਕਾਰੀਆਂ ਨੂੰ ਇਸ ਪਾਸੇ ਵੱਲ ਧਿਆਨ ਦੇਣ ਦੀ ਅਪੀਲ ਕੀਤੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …