Monday, July 8, 2024

ਵਿਸਾਖੀ ਮੇਲੇ ਦੇ ਪ੍ਰਬੰਧ ਪੁਖਤਾ ਰੂਪ ਵਿੱਚ ਕੀਤੇ ਜਾਣ-ਕਮਲ ਕਿਸ਼ੋਰ ਯਾਦਵ

PPN290311

ਬਠਿੰਡਾ, 29  ਮਾਰਚ ( ਜਸਵਿੰਦਰ ਸਿੰਘ ਜੱਸੀ )-  ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲੱਗਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ  ਡਿਪਟੀ ਕਮਿਸ਼ਨਰ ਬਠਿੰਡਾ ਯਾਦਵ  ਦੀ ਪ੍ਰਧਾਨਗੀ ਹੇਠ ਕੀਤੀ ਗਈ। ਦਸਮੇਸ ਸੀਨੀਅਰ ਸਕੈਡਰੀ ਸਕੂਲ ਤਲਵੰਡੀ ਸਾਬੋ ਦੇ ਮੀਟਿੰਗ ਹਾਲ ਵਿਖੇ ਹੋਈ ਇਸ ਮੀਟਿੰਗ ਦੌਰਾਨ ਵਿਸਾਖੀ ਮੇਲੇ ਦੇ ਪੁਖਤਾ ਤੇ ਸੁਚਾਰੂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਵਿੱਚ ਜ਼ਿਲਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਰਾਜੀਵ ਪ੍ਰਾਸਰ, ਐਸ.ਡੀ.ਐਮ ਤਲਵੰਡੀ ਸਾਬੋ ਰਾਜੇਸ ਸ਼ਰਮਾ,  ਸਹਾਇਕ ਕਮਿਸ਼ਨਰ ਨਗਰ ਨਿਗਮ ਕਮਲ ਕਾਂਤ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ  ਰਾਜੀਵ ਪ੍ਰਾਸਰ ਇਸ ਮੇਲੇ ਓਵਰਆਲ ਇੰਚਾਰਜ  ਹੋਣਗੇ ਜਦੋਂਕਿ ਐਸ.ਡੀ.ਐਮ ਤਲਵੰਡੀ ਸਾਬੋ ਮੇਲਾ ਅਫ਼ਸਰ ਉਨਾਂ ਕਿਹਾ ਕਿ ਮੇਲੇ ਵਾਲੀ ਥਾਂ ਦਾ ਸੈਕਟਰ ਵਾਈਜ਼ ਨਕਸ਼ਾ ਤਿਆਰ ਕੀਤਾ ਜਾਵੇ ਅਤੇ ਇਸਦੇ ਨਾਲ-ਨਾਲ ਟ੍ਰੈਫਿਕ, ਪਾਰਕਿੰਗ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਮੁਕੰਮਲ ਰੂਪ ਵਿੱਚ ਨੇਪਰੇ ਚਾੜਿਆ ਜਾਵੇ। ਉਨਾਂ ਕਿਹਾ ਕਿ ਸਫਾਈ, ਪੀਣ ਵਾਲੇ ਪਾਣੀ, ਮੁਢਲੀ ਸਹਾਇਤਾ, ਕੰਟਰੋਲ ਰੂਮ, ਰੈਸਕਿਊ ਕੈਂਪ, ਟੁਆਇਲਟਾਂ, ਆਰਜ਼ੀ ਬੱਸ ਅੱਡਿਆਂ, ਠਹਿਰਾ ਵਾਲੀਆਂ ਥਾਵਾਂ, ਬੱਸ ਸੇਵਾਵਾਂ, ਨਿਰਵਿਘਨ ਬਿਜਲੀ ਸਪਲਾਈ, ਪੈਟਰੋਲਿੰਗ ਵੈਨਾਂ ਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।ਉਨਾਂ  ਨੇ ਕਿਹਾ ਕਿ ਮੇਲੇ ਦੌਰਾਨ ਐੰਬੂਲੈਂਸਾਂ, ਫਾਇਰ ਬ੍ਰਿਗੇਡ, ਰਿਕਵਰੀ ਵੈਨਾਂ, ਬਰੀਕੇਡਿੰਗ ਦੇ ਪ੍ਰਬੰਧ ਵੀ ਲੋੜ ਅਨੁਸਾਰ ਕੀਤੇ ਜਾਣਗੇ ਤਾਂ ਜੋ ਮੇਲੇ ਵਿਚ ਪੁੱਜਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਾ ਆਵੇ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …

Leave a Reply