Tuesday, October 6, 2026

150 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋਸ਼ੀ ਕਾਬੂ

PPN2002201520

ਛੇਹਰਟਾ, 20 ਫਰਵਰੀ (ਕੁਲਦੀਪ ਸਿੰਘ ਨੋਬਲ) – ਪੁਲਿਸ ਥਾਣਾ ਛੇਹਰਟਾ ਦੇ ਗੁਰੁ ਬਜਾਰ ਵਿਖੇ ਛੇਹਰਟਾ ਪੁਿਲਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ।ਚੋਂਕੀ ਇੰਚਾਰਜ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਗੁਰੁ ਬਜਾਰ ਵਿਖੇ ਉਨਾਂ ਨੂੰ ਇਕ ਪੈਦਲ ਆ ਰਹੇ ਵਿਅਕਤੀ ਤੇ ਸ਼ੱਕ ਪਿਆ, ਜਦ ਉਨਾਂ ਉਸਨੂੰ ਰੌਕਣ ਦੀ ਕੌਸ਼ਿਸ਼ ਕੀਤੀ ਉਹ ਪਲਿਸ ਨੂੰ ਵੇਖ ਕੇ ਭੱਜ ਗਿਆ, ਪੁਲਿਸ ਪਾਰਟੀ ਨੇ ਪੱਛਾ ਕਰਦੇ ਹੋਏ ਹੋਏ ਉਸ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ 150 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ।ਸਾਹਿਬ ਸਿਮਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਰਾਮ ਲਾਲ ਪੁੱਤਰ ਹੰਸ ਰਾਜ ਵਾਸੀ ਚੇਤੂਆਣਾ ਗੁਰੁ ਕੀ ਵਡਾਲੀ ਛੇਹਰਟਾ ਵਜੋਂ ਹੋਈ ਹੈ। ਪੁਲਸ ਵੱਲੋਂ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ਼ ਕਰਕੇ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ।ਇਸ ਮੋਕੇ ਹੈੱਡ ਕਾਂਸਟੇਬਲ ਨਰਿੰਦਰ ਸਿੰਘ, ਗੁਰਮੀਤ ਸਿੰਘ, ਜੁਗਿੰਦਰ ਸਿੰਘ ਮੌਜੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply