ਪੱਟੀ, 20 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਮਾਹਲਾ) – 25 ਫਰਵਰੀ ਨੂੰ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਡੀ.ਐਸ.ਪੀ ਪੱਟੀ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਪੱਟੀ ਦੇ ਬਜ਼ਾਰਾਂ ਵਿੱਚ ਫਲੈਗ ਮਾਰਚ ਕੱਢਿਆ ਗਿਆ।ਇਸ ਮਾਰਚ ਦੌਰਾਨ ਥਾਣਾ ਮੁਖੀ ਪੱਟੀ ਗੁਰਵਿੰਦਰ ਸਿੰਘ ਔਲਖ, ਥਾਣਾ ਮੁਖੀ ਸਰਹਾਲੀ ਬਲਜੀਤ ਸਿੰਘ, ਥਾਣਾ ਮੁਖੀ ਹਰੀਕੇ ਬਲਕਾਰ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੇ ਫਲੈਗ ਮਾਰਚ ਵਿੱਚ ਭਾਗ ਲਿਆ। ਇਸ ਮੌਕੇ ਡੀ.ਐਸ.ਪੀ ਪੱਟੀ ਨੇ ਸ਼ਹਿਰ ਦੀਆਂ ਨਗਰ ਕੌਾਸਲ ਚੋਣਾਂ ਲੜ ਰਹੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਵਰਕਰਾਂ ਤੇ ਵਾਸੀਆਂ ਨੂੰ ਚੋਣਾਂ ਵਿੱਚ ਅਮਨ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਤੇ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਲਈ ਕਿਹਾ।ਇਸ ਮੌਕੇ ਡੀ.ਐਸ.ਪੀ. ਪੱਟੀ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਜਾਂ ਸ਼ਹਿਰ ਵਾਸੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਉਪਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਥਾਣਾ ਮੁਖੀ ਨੇ ਕਿਹਾ ਕਿ ਚੋਣਾਂ ਸਬੰਧੀ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …