Tuesday, July 29, 2025
Breaking News

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਵਿਦਿਾਇਗੀ ਪਾਰਟੀ

PPN2002201522

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸ’ਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ +2 ਜਮਾਤ ਦੇ ਵਿਦਿਆਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ ।ਇਸ ਮੌਕੇ ‘ਤੇ ਵਿਦਿਆਰਥੀਆਂ ਦੇ ਮਨੋਰੰਜਨ ਲਈ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।+2 ਜਮਾਤ ਦੀ ਵਿਦਿਆਰਥਣ ਮਗਨ ਨੇ ਸਕੂਲ ਤੋਂ ਵਿਦਾਇਗੀ ਸਮੇਂ ਆਪਣੇ ਮਨ ਦੀ ਉਦਾਸੀ ਭਰੀ ਅਵਸਥਾ ਨੂੰ ਇਕ ਕਵਿਤਾ ਰਾਹੀਂ ਪੇਸ਼ ਕੀਤਾ। ਵਿਦਿਆਰਥੀਆਂ ਨੇ ਸਕੂਲ ਤੋਂ ਵਿਦਾ ਹੁੰਦੇ ਸਮੇਂ ਸਕੂਲ ਨਾਲ ਜੁੜੇ ਆਪਣੇ ਖੱਟੁੇਮਿੱਠੇ ਅਨੁਭਵ ਸਾਂਝੇ ਕੀਤੇ । ਆਪਣੀ ਸ਼ਾਨਦਾਰ ਕਾਰਗੁਜਾਰੀ ਨਾਲ ਵੱਖੁਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਪੰਜ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।ਅਭੀਜੀਤ ਸਿੰਘ ਨੂੰ ਸਾਲ ਦਾ ਹੋਣਹਾਰ ਵਿਦਿਆਰਥੀ, ਭਗਵੰਤ ਸਿੰਘ ਨੂੰ ਸਾਲ ਦੀ ਸੁਰੀਲੀ ਅਵਾਜ, ਬਲਜੋਤ ਸਿੰਘ ਨੂੰ ਸਰਵ ਸ਼੍ਰੇਸ਼ਟ ਖਿਡਾਰੀ, ਮਨਦੀਪ ਨੂੰ ਸਰਵਉੱਤਮ ਕਲਾਕਾਰ ਅਤੇ ਜੈਪਾਲ ਸਿੰਘ ਨੂੰ ਸਰਵਉੱਤਮ ਅਭਿਨੇਤਾ ਦਾ ਸਨਮਾਨ ਪ੍ਰਦਾਨ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਉਣ ਵਾਲੀ ਪ੍ਰੀਖਿਆ ਵਿੱਚ ਸਫਲਤਾ ਅਤੇ ਉਹਨਾਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਹਨਾਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਰਹਿ ਕੇ ਸਿੱਖੇ ਗਏ ਚੰਗੇ ਗੁਣਾਂ ਨੂੰ ਅੱਗੇ ਚਲ ਕੇ ਵੀ ਅਪਨਾਈ ਰੱਖਣ ਅਤੇ ਸਮਾਜ ਦੇ ਵਿਕਾਸ ਲਈ ਭਰਪੂਰ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।+2 ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਾਹਿਬ, ਮੁੱਖ ਅਧਿਆਪਕਾਵਾਂ ਅਤੇ ਅਧਿਆਪਕ ਸਾਹਿਬਾਨ ਵੱਲੋਂ ਉਹਨਾਂ ਨੂੰ ਦਿੱਤੇ ਗਏ ਸੁਚੱਜੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਵਿੱਚ ਹਾਸਲ ਕੀਤੀਆਂ ਚੰਗੀਆਂ ਸਿ’ਖਆਵਾਂ ਤੇ ਅਮਲ ਕਰਦੇ ਰਹਿਣ ਦਾ ਭਰੋਸਾ ਦਿਵਾਇਆ।ਪ੍ਰੋਗਰਾਮ ਵਿੱਚ ਮੁੱਖਅਧਿਾਪਕਾ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply