Saturday, October 10, 2026

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਅਲੌਲਿਕ ਨਗਰ ਕੀਰਤਨ

PPN2102201507
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਲਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ। ਇਸ ਮੌਕੇ ਨਗਰ ਦੇ ਥਾਂ-ਥਾਂ ‘ਤੇ ਲਗਾਏ ਸਟਾਲਾਂ ਉਪਰ ਕਵਿਸ਼ਰੀ / ਢਾਡੀ ਜੱਥਿਆਂ ਵਿੱਚ  ਗੁਰਮੀਤ ਸਿੰਘ ਮੰਡੀ ਕਲਾਂ ਅਤੇ ਰਾਗੀ ਜੱਥਿਆਂ ਨੇ ਸਬਦ ਕੀਰਤਨ ਅਤੇ ਬਾਬਾ ਦੀਪ ਸਿੰਘ ਜੀ ਦੀ ਸੰਖੇਪ ਜੀਵਨੀ ਬਾਰੇ ਥਾਂ-ਥਾਂ ‘ਤੇ ਠਹਿਰਓ ‘ਤੇ ਸੰਗਤਾਂ ਨੂੰ ਚਾਨਣਾ ਪਾਇਆ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਚੜ੍ਹਤ ਸਿੰਘ, ਸਾਬਕਾ ਪ੍ਰਧਾਨ ਤੇਜਾ ਸਿੰਘ ਬਰਾੜ, ਅਵਤਾਰ ਸਿੰਘ, ਜਸਵਿੰਦਰ ਸਿੰਘ ਜੱਸੀ, ਬਲਦੇਵ ਸਿੰਘ, ਇਕਬਾਲ ਸਿੰਘ, ਗੁਰਵਿੰਦਰ ਸਿੰਘ ਫੌਜੀ ਆਦਿ ਨੇ ਆਏ ਮਹਿਮਾਨਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply