ਹੁਸ਼ਿਆਰਪੁਰ, 21 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਤੋਂ ਪੋਲਿੰਗ ਪਾਰਟੀਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਐਲਾਨੇ ਗਏ 88 ਸੰਵੇਦਨਸ਼ੀਲ ਪੋਲਿੰਗ ਬੂਥਾਂ ਤੇ ਵੋਟਾਂ ਪਾਉਣ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਐਸ ਡੀ ਐਮ ਹੁਸ਼ਿਆਰਪੁਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ ਅਤੇ ਕਾਰਜਸਾਧਕ ਅਫਸਰ ਰਮੇਸ਼ ਕੁਮਾਰ ਦੀ ਦੇਖ-ਰੇਖ ਦਿੱਤੀ ਗਈ ਹੈ ਅਤੇ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈਣ ਉਪਰੰਤ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾਂ ਤੇ ਵੋਟਾਂ ਪਾਉਣ ਸਬੰਧੀ ਲੋੜੀਂਦੇ ਸਾਰੇ ਪ੍ਰਬੰਧ ਪੂਰੇ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਵੋਟਾਂ ਪਾਉਣ ਵੇਲੇ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਚੋਣ ਪ੍ਰਕ੍ਰਿਆ ਮੁਕੰਮਲ ਹੋਣ ਉਪਰੰਤ ਸਰਕਾਰੀ ਕਾਲਜ ਹੁਸ਼ਿਆਰਪੁਰ ਚੋਣ ਸਮੱਗਰੀ ਵਾਪਸ ਲਈ ਜਾਵੇਗੀ ਅਤੇ 26 ਫਰਵਰੀ 2015 ਨੂੰ ਸਵੇਰੇ 10 ਵਜੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ 22 ਫਰਵਰੀ ਨੂੰ ਨਗਰ ਨਿਗਮ ਹੁਸ਼ਿਆਰਪੁਰ ਲਈ ਹੋ ਰਹੀਆਂ ਚੋਣਾਂ ਵਿੱਚ 1,20,040 ਵੋਟਰ ਆਪਣੀਆਂ ਵੋਟਾਂ ਦਾ ਇਸਤੇਮਾਲ ਕਰਨਗੇ ਜਿਸ ਵਿੱਚ 61,954 ਮਰਦ ਵੋਟਰ ਅਤੇ 58086 ਔਰਤ ਵੋਟਰ ਹਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …