Tuesday, October 13, 2026

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸੈਮੀਨਾਰ ਕਰਵਾਇਆ

ਸਿੱਖੀ ਦੇ ਪ੍ਰਚਾਰ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ-ਗਿ: ਜਗਤਾਰ ਸਿੰਘ

PPN2102201535
ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ  ਪ੍ਰਧਾਨ ਦੇ ਦਿਸ਼ਾ-ਰਦੇਸ਼ਾਂ ਹੇਠ ਸ਼ਹੀਦ ਸਿ’ਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵ’ਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖੁਵੱਖ ਪੰਥ ਪ੍ਰਸਿੱਧ ਵਿਦਵਾਨਾਂ ਵਿਚੋਂ ਡਾ: ਸੁਖਦਿਆਲ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਿੰਘ ਸਭਾ ਲਹਿਰ ਦਾ ਆਲੋਚਨਾਤਮਿਕ ਪੱਖ, ਡਾ: ਜਸਵੰਤ ਸਿੰਘ ਨੇ ਸਿੰਘ ਸਭਾ ਲਹਿਰ ਦੀ ਦੇਣ ਅਤੇ ਭਾਈ ਗੁਰਬਖਸ਼ ਸਿੰਘ ਗੁਲਸ਼ਨ ਯੂ ਕੇ ਨੇ ਵਿਦਿਅਕ ਪੱਧਰ ਤੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਈ।
ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਵਿੱਚ ਮਸਰੂਫ ਹੋਣ ਕਾਰਣ ਉਨ੍ਹਾਂ ਵੱਲੋਂ ਸੈਮੀਨਾਰ ਵਿੱਚ ਉਚੇਚੇ ਤੌਰ ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਅਨੇਕਾਂ ਕੁਰਬਾਨੀਆਂ ਦੇ ਕੇ 1920 ਤੋਂ ਹੋਂਦ ਵਿੱਚ ਆਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਬੜੇ ਹੀ ਸੁਚੱਜੈ ਢੰਗ ਨਾਲ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾਇਆ ਜਾ ਰਿਹਾ ਹੈ ਅਤੇ ਇਸ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਜਿੱਥੇ ਵਿਦਿਆਰਥੀਆਂ ਨੂੰ ਦੁਨਿਆਵੀ ਵਿਦਿਆ ਦੇਣੀ ਹੈ ਓਥੇ ਆਪਣੇ ਧਰਮ ਤੇ ਗੁਰਬਾਣੀ ਨਾਲ ਜੋੜਨ ਲਈ ਸ਼ਹੀਦ ਸਿੱਖ ਮਿਸ਼ਨਰੀ ਕਾਲਜਾਂ ਵਰਗੇ ਅਦਾਰਿਆਂ ਦੀ, ਜੋ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖੁਵੱਖ ਸ਼ਹਿਰਾਂ ਵਿੱਚ ਖੋਹਲ ਕੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਨੂੰ ਪ੍ਰਚੰਡ ਕਰ ਰਹੇ ਹਨ ਤੇ ਇਹ ਕਾਲਜ ਵੱਡੁੇਵੱਡੇ ਰਾਗੀ ਸਿੰਘ, ਗ੍ਰੰਥੀ ਸਿੰਘ, ਕਥਾ ਵਾਚਕ ਤੇ ਪ੍ਰਚਾਰਕ ਪੈਦਾ ਕਰ ਰਹੇ ਹਨ ਜੋ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਦੇਸ਼ੁਵਿਦੇਸ਼ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਨਿਭਾ ਰਹੇ ਹਨ।
ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸz: ਸਤਬੀਰ ਸਿੰਘ ਨੇ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ ਦੇ ਕਿਰਦਾਰ ਨੂੰ ਹੋਰ ਉਵਿੱਚਾ ਚ’ੁਕਿਆ ਜਾਵੇਗਾ ਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿ’ਤੀ ਜਾਵੇਗੀ ਤਾਂ ਜੋ ਇਹ ਹਰੇਕ ਤਰ੍ਹਾਂ ਨਾਲ ਗੁਰਮਤਿ ਦੀ ਗ’ਲ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡਾ ਮੁ’ਖ ਮਕਸਦ ਸਿਰਫ ਤੇ ਸਿਰਫ ਸਿ’ਖੀ ਨੂੰ ਪ੍ਰਫੁ’ਲਿਤ ਕਰਨਾ ਹੀ ਹੈ।ਉਕਤ ਬੁਲਾਰਿਆਂ ਦੇ ਇਲਾਵਾ ਸz: ਹਰਬੰਸ ਸਿੰਘ ਘੁੰਮਣ, ਸz: ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਪ੍ਰਿੰਸੀਪਲ ਬਲਦੇਵ ਸਿੰਘ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਨੇ ਸੰਬੋਧਨ ਕੀਤਾ। ਪ੍ਰਿੰਸੀਪਲ ਬਲਦੇਵ ਸਿੰਘ ਨੇ ਸੈਮੀਨਾਰ ਵਿੱਚ ਸ਼ਾਮਲ ਵਿਦਵਾਨਾ, ਪ੍ਰੋਫੈਸਰਾਂ ਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਇਤਿਹਾਸ ਤੇ ਸਿੱਖ ਪੰਥ ਲਈ ਉਚੇਰੀਆਂ ਸੇਵਾਵਾਂ ਨਿਭਾਉਣ ਲਈ ਡਾ: ਜਸਵੰਤ ਸਿੰਘ, ਗਿਆਨੀ ਸੰਤੋਖ ਸਿੰਘ ਆਸਟਰੇਲੀਆ ਤੇ ਸ: ਹਰਬੰਸ ਸਿੰਘ ਘੁੰਮਣ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀ: ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸz: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਮੋਮੈਂਟੋ, ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ।ਸਤਿਗੁਰੂ ਜੀ ਦੀ ਇਲਾਹੀ ਬਾਣੀ ਦੇ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਲਈ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਸ਼ੋ੍ਰਮਣੀ ਰਾਗੀ ਭਾਈ ਬਲਬੀਰ ਸਿੰਘ, ਭਾਈ ਜਸਵੰਤ ਸਿੰਘ ਤੇ ਧਰਮ ਪ੍ਰਚਾਰ ਲਹਿਰ ਲਈ ਨਿਭਾਈਆਂ ਉਚੇਰੀਆਂ ਸੇਵਾਵਾਂ ਲਈ ਸz: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਵਿਸ਼ੇਸ਼ ਸਨਮਾਨਾ ਨਾਲ ਨਿਵਾਜਿਆ ਗਿਆ।
ਇਸ ਮੌਕੇ ਸੰਤੋਖ ਸਿੰਘ ਤੇ ਜਗਜੀਤ ਸਿੰਘ ਮੀਤ ਸਕੱਤਰ, ਪ੍ਰੋ: ਸੁਰਜੀਤ ਸਿੰਘ, ਪ੍ਰੋ: ਪੁਸ਼ਪਿੰਦਰ ਕੌਰ, ਪ੍ਰੋ: ਸੁਖਜਿੰਦਰ ਸਿੰਘ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਰਜਵੰਤ ਕੌਰ, ਪ੍ਰੋ: ਅਮਰਜੀਤ ਕੌਰ, ਇੰਦਰ ਮੋਹਣ ਸਿੰਘ ‘ਅਨਜਾਣ’, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਸਰਵਣ ਸਿੰਘ ਤੇ ਭਾਈ ਕੁਲਰਾਜ ਸਿੰਘ ਪ੍ਰਚਾਰਕ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਔਰਥੋ ਰਿਊਮੈਟੋਲੋਜੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਆਰਟਸ ਐਂਡ ਸੋਸ਼ਲ …

Leave a Reply