Sunday, March 29, 2026

ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ

PPN2302201513

ਫਾਜਿਲਕਾ, 23 ਫਰਵਰੀ (ਵਿਨੀਤ ਅਰੋੜਾ) – ਅੱਜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐਸ.ਐਮ.ਓ. ਜੰਡਵਾਲਾ ਭੀਮੇਸ਼ਾਹ ਬਲਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਵਿੱਚ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਆਈਆਂ ਗਈਆਂ।ਇਸੇ ਤਹਿਤ ਹੀ ਅੱਜ ਪਿੰਡ ਚੱਕ ਖੀਵਾ ਵਿੱਖੇ ਵਿੱਚ ਟੀਮ ਵਲੋਂ ਬੂੰਦਾਂ ਪਿਲਾਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ਗੌਤਮ ਰੇਖੀ ਤੇ ਬੀ.ਈ.ਈ. ਮਨਬੀਰ ਸਿੰਘ ਨੇ ਦੱਸਿਆ ਕਿ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਲੋਂ ਐਸ.ਐਮ.ਓ. ਜੰਡਵਾਲਾ ਭੀਮਸ਼ਾਹ ਬਲਜੀਤ ਸਿੰਘ ਦੀ ਅਗਵਾਈ ਵਿੱਚ 22,000 ਬੱਚਿਆਂ ਨੂੰ ਬੂੰਦਾਂ ਪਿਲਾਉਣ ਲਈ 145 ਟੀਮਾਂ ਨਿਯੁਕਤ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪੋਲੀਓ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਿਹਤ ਵਿਭਾਗ ਵਲੋਂ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਮੌਕੇ ਉਨ੍ਹਾਂ ਦੀ ਟੀਮ ਵਿੱਚ ਐਸ. ਆਈ. ਸੁਮਨ ਕੁਮਾਰ, ਡਾ. ਗੋਵਰ, ਲਖਵਿੰਦਰ ਸਿੰਘ, ਓਮ ਪ੍ਰਕਾਸ਼, ਸੁਖਜਿੰਦਰ ਸਿੰਘ, ਜਸਪਾਲ ਸਿੰਘ, ਰੋਹਿਤ, ਵਜੀਰ ਸਿੰਘ, ਗੁਰਦਿਆਲ ਸਿੰਘ, ਪ੍ਰਵੀਨ ਕੋਰ, ਪ੍ਰਕਾਸ਼ ਕੋਰ, ਰਾਜਵੀਰ ਕੋਰ ਅਤੇ ਆਸ਼ਾ ਵਰਕਰ ਮੌਜੂਦ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply