ਫਾਜਿਲਕਾ, 23 ਫਰਵਰੀ (ਵਿਨੀਤ ਅਰੋੜਾ) – ਪਿੰਡ ਟਿੰਡਾਂ ਵਾਲਾ ਵਿਖੇ ਧੰਨ-ਧੰਨ ਬਾਬਾ ਸ਼ਹੀਦ ਜੀ ਦੀ ਯਾਦ ਵਿੱਚ ਮੇਲਾ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਮੇਲੇ ਦਾ ਉਦਘਾਟਨ ਸੰਤ ਬਾਬਾ ਅਮਰਜੀਤ ਸਿੰਘ ਜੀ ਨੇ ਕੀਤਾ। ਇ ਮੇਲੇ ‘ਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੀ ਮਸ਼ਹੂਰ ਗਾਇਕ ਜੋੜੀ ਅੰਗਰੇਜ ਭੁੰਲਰ ਅਤੇ ਬੀਬਾ ਸ਼ਪਨਾਂ ਬਰਾੜ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਪਿੰਡ ਵਾਸੀ ਅਤੇ ਮੇਲੇ ‘ਚ ਆਏ ਲੋਕ ਹਾਜ਼ਰ ਸਨ।