ਰਈਆ, 23 ਫਰਵਰੀ (ਬਲਵਿੰਦਰ ਸਿੰਘ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਰਈਆ, ਬਾਬਾ ਬਕਾਲਾ, ਬਿਆਸ ਅਤੇ ਫੇਰੂਮਾਨ ਚੌਂਕ ਵਿੱਚ ਵੱਖ ਵੱਖ ਜਗ੍ਹਾ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਮਿਊਸੀਪਲ ਕਮੇਟੀ ਦੀਆ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਫਲੈਗ ਮਾਰਚ ਕੱਢਿਆ ਗਿਆ। ਐਸ.ਐਚ.ਓ. ਬਿਆਸ, ਐਸ.ਐਚ.ਓ. ਖਿਲਚੀਆਂ, ਚੌਂਕੀ ਇੰਚਾਰਜ ਅਤੇ ਸਮੂਹ ਸਟਾਫ ਵੱਲੋਂ ਇਹ ਰੋਡ ਮਾਰਚ ਕੱਢਿਆ ਗਿਆ।ਇਸ ਮੌਕੇ ਐਸ.ਐਚ.ਓ. ਬਿਆਸ ਪ੍ਰੀਤ ਇੰਦਰ ਨੇ ਦੱਸਿਆ ਕਿ ਇਹ ਫਲੈਗ ਮਾਰਚ 25 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਸਬੰਧ ਵਿੱਚ ਕੀਤਾ ਵਿੱਚ ਜਾ ਰਿਹਾ ਹੈ।ਉਨਾਂ ਕਿਹਾ ਕਿ ਚੋਣਾਂ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਇਸ ਵਿੱਚ ਵਿਘਨ ਨਾ ਪਾ ਸਕਣ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …