ਬਟਾਲਾ, 24 ਫਰਵਰੀ (ਨਰਿੰਦਰ ਬਰਨਾਲ) – 25 ਫਰਵਰੀ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਬਾਅਦ ਦੁਪਿਹਰ ਸਾਰੀਆਂ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ‘ਤੇ ਪਹੁੰਚ ਗਈਆਂ ਹਨ। ਬਟਾਲਾ ਦੇ ਬੇਰਿੰਗ ਕਾਲਜ ਵਿਖੇ ਵਧੀਕ ਡਿਪਟੀ ਕਮਿਸ਼ਨਰ ਕਮ ਰਿਟਰਨਿੰਗ ਅਧਿਕਾਰੀ ਨਗਰ ਕੌਂਸਲ ਬਟਾਲਾ ਸ. ਤਜਿੰਦਰਪਾਲ ਸਿੰਘ ਸੰਧੂ ਵੱਲੋਂ ਨਗਰ ਕੌਂਸਲ ਬਟਾਲਾ ਲਈ 100 ਪੋਲਿੰਗ ਪਾਰਟੀਆਂ ਨੂੰ ਇਲੈਕਟ੍ਰੋਨਿਕਸ ਮਸ਼ੀਨਾਂ ਤੇ ਚੋਣ ਸਮੱਗਰੀ ਸਮੇਤ ਰਵਾਨਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਸ. ਤਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਕੌਂਸਲ ਬਟਾਲਾ ਦੀਆਂ 100 ਪੋਲਿੰਗ ਪਾਰਟੀਆਂ ‘ਚ 400 ਮੁਲਾਜ਼ਮਾਂ ਨੂੰ ਤਇਨਾਤ ਕੀਤਾ ਗਿਆ ਹੈ ਅਤੇ 50 ਦੇ ਕਰੀਬ ਮੁਲਾਜ਼ਮਾਂ ਨੂੰ ਰਿਜ਼ਰਵ ‘ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਚੋਣ ਅਮਲਾ ਅੱਜ ਰਾਤ ਆਪਣੇ ਪੋਲਿੰਗ ਬੂਥਾਂ ‘ਤੇ ਹੀ ਰਹੇਗਾ ਅਤੇ ਸਵੇਰੇ ਠੀਕ 8 ਵਜੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਾ ਦਿੱਤਾ ਗਿਆ ਹੈ ਚੋਣਾਂ ਦੌਰਾਨ ਪੂਰੀ ਤਰਾਂ ਪਾਰਦਰਸ਼ਤਾ ਵਰਤੀ ਜਾਵੇਗੀ ਅਤੇ ਕਿਸੇ ਨੂੰ ਵੀ ਮਾਹੌਲ ਖਰਾਬ ਕਰਨ ਦੀ ਬਿਲਕੁਲ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਵੱਧ ਤੋਂ ਵੱਧ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਬਟਾਲਾ ਸ. ਅਰਵਿੰਦਰਪਾਲ ਸਿੰਘ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …