Thursday, August 7, 2025
Breaking News

ਬਟਾਲਾ ਸ਼ਹਿਰ ਦੇ ਵਿਕਾਸ ਲਈ ਅਕਾਲੀ ਦਲ ਦੇ ਉਮੀਦਵਾਰਾਂ ਦੀ ਚੋਣ ਕਰੋ – ਲੋਧੀਨੰਗਲ

PPN2402201504

ਬਟਾਲਾ, 24 ਫਰਵਰੀ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਟਾਲਾ ਹਲਕੇ ਦੇ ਮੁੱਖ ਸੇਵਾਦਾਰ ਸ. ਲਖਬੀਰ ਸਿੰਘ ਲੋਧੀਨੰਗਲ ਨੇ ਬਟਾਲਾ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਕੌਂਸਲ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਇਮਾਨਦਾਰ ਤੇ ਮਿਹਨਤੀ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਤਾਂ ਜੋ ਦਹਾਕਿਆਂ ਤੋਂ ਪੱਛੜੇ ਸ਼ਹਿਰ ਬਟਾਲਾ ਦਾ ਵਿਕਾਸ ਹੋ ਸਕੇ। ਪਾਰਟੀ ਦਫਤਰ ਤੋਂ ਜਾਰੀ ਇੱਕ ਬਿਆਨ ‘ਚ ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਸ਼ਹਿਰ ਦਾ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਚੰਗੇ ਤੇ ਇਮਾਨਦਾਰ ਆਗੂ ਬਟਾਲਾ ਕਮੇਟੀ ਲਈ ਚੁਣੇ ਜਾਣ। ਉਨ੍ਹਾਂ ਕਿਹਾ ਕਿ 67 ਸਾਲਾਂ ਤੋਂ ਬਟਾਲਾ ਦੇ ਲੋਕ ਮੁਢਲੀਆਂ ਸਹੂਲਤਾਂ ਤੋਂ ਸੱਖਣੇ ਹਨ ਅਤੇ ਇਹੀ ਸਮਾਂ ਹੈ ਕਿ ਬਟਾਲਾ ਨਗਰ ਕੌਂਸਲ ‘ਚ ਇਮਾਨਦਾਰ ਤੇ ਸੇਵਾ ਭਾਵਨਾਂ ਵਾਲੇ ਆਗੂਆਂ ਨੂੰ ਅੱਗੇ ਲਿਆਂਦਾ ਜਾਵੇ। ਸ. ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੈਦਾਨ ‘ਚ ਆਪਣੇ ਸਾਰੇ ਹੀ ਉਮੀਦਵਾਰ ਬੇਦਾਗ, ਇਮਾਨਦਾਰ ਤੇ ਸੇਵਾ ਭਾਵਨਾ ਵਾਲੇ ਉਤਾਰੇ ਹਨ ਅਤੇ ਅਕਾਲੀ ਦਲ ‘ਚ ਬਟਾਲਾ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨ ਦੀ ਪੂਰੀ ਸਮਰੱਥਾ ਹੈ।
ਸ. ਲੋਧੀਨੰਗਲ ਨੇ ਕਿਹਾ ਕਿ ਬਟਾਲਾ ਸ਼ਹਿਰ ਵਾਸੀ ਉਨ੍ਹਾਂ ਦੇ ਪਰਿਵਾਰ ਵਾਂਗ ਹਨ ਅਤੇ ਉਹ ਬਟਾਲਾ ਵਾਸੀਆਂ ਦੇ ਹਰ ਦੁੱਖ-ਸੁੱਖ ਦੇ ਭਾਈਵਾਲ ਹਨ। ਸ. ਲੋਧੀਨੰਗਲ ਨੇ ਕਿਹਾ ਕਿ ਉਹ ਕਿਸੇ ਜਾਤ-ਪਾਤ, ਧਰਮ, ਫਿਰਕੇ ਦੀਆਂ ਦੀਵਾਰਾਂ ‘ਚ ਵਿਸ਼ਵਾਸ਼ ਨਹੀਂ ਰੱਖਦੇ ਅਤੇ ਬਟਾਲਾ ਸ਼ਹਿਰ ਦਾ ਵਿਕਾਸ ਹੀ ਉਨ੍ਹਾਂ ਦਾ ਇੱਕੋ-ਇੱਕ ਏਜੰਡਾ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਤਿੰਨ ਸਾਲ ਸ਼ਹਿਰ ਵਾਸੀਆਂ ਦੀ ਸੇਵਾ ਕੀਤੀ ਹੈ ਅਤੇ ਇਸ ਅਰਸੇ ਦੌਰਾਨ ਸ਼ਹਿਰ ‘ਚ ਕਿਸੇ ਨਾਲ ਬੇਇਨਸਾਫੀ ਨਹੀਂ ਹੋਣ ਦਿੱਤੀ, ਨਾ ਕੋਈ ਨਜ਼ਾਇਜ ਪਰਚਾ ਹੋਇਆ ਅਤੇ ਨਾ ਹੀ ਕਿਤੇ ਕੋਈ ਨਜ਼ਾਇਜ ਕਬਜਾ ਹੋਣ ਦਿੱਤਾ ਹੈ। ਬਟਾਲਾ ਸ਼ਹਿਰ ‘ਚ ਗੁੰਡਾਗਰਦੀ ਨੂੰ ਨੱਥ ਪਾਈ ਹੈ ਅਤੇ ਹਮੇਸ਼ਾਂ ਹੀ ਲੋੜਵੰਦ ਤੇ ਗਰੀਬਾਂ ਦੀ ਮਦਦ ਕਰਨ ਦੇ ਨਾਲ ਹਰ ਤਰਾਂ ਦੀ ਧੱਕੇਸ਼ਾਹੀ ਨੂੰ ਖਤਮ ਕੀਤਾ ਹੈ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਸ਼ਹਿਰ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਟਾਲਾ ਸ਼ਹਿਰ ਦੀ ਤਰਸਯੋਗ ਹਾਲਤ ਨੂੰ ਬਦਲਣ ਲਈ, ਹਰ ਘਰ ਵਿੱਚ ਪੀਣ ਲਈ ਸਾਫ ਤੇ ਸ਼ੁੱਧ ਪਾਣੀ, ਵਧੀਆ ਸੀਵਰੇਜ ਸਹੂਲਤ, ਸੜਕਾਂ, ਗਲੀਆਂ, ਨਾਲੀਆਂ ਤੇ ਵਧੀਆ ਸਫਾਈ ਪ੍ਰਬੰਧ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ। ਸ. ਲੋਧੀਨੰਗਲ ਨੇ ਕਿਹਾ ਕਿ ਸ਼ਹਿਰ ਵਾਸੀ ਕੇਵਲ ਇੱਕ ਵਾਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਜਰੂਰ ਦੇਣ ਅਤੇ ਉਹ ਵਿਸ਼ਵਾਸ਼ ਦਿਵਾਉਂਦੇ ਹਨ ਕਿ ਲੋਕਾਂ ਦੀਆਂ ਆਸਾਂ ਤੇ ਹਰ ਹੀਲੇ ਪੂਰਿਆਂ ਉਤਰਿਆ ਜਾਵੇਗਾ। ਸ. ਲੋਧੀਨੰਗਲ ਨੇ ਕਿਹਾ ਕਿ ਜੇਕਰ ਜਿੱਤ ਉਪਰੰਤ ਉਨ੍ਹਾਂ ਨੇ ਬਟਾਲਾ ਸ਼ਹਿਰ ਦੀ ਨੁਹਾਰ ਨਾ ਬਦਲੀ ਤਾਂ ਉਹ ਫਿਰ ਦੁਬਾਰਾ ਲੋਕਾਂ ਕੋਲ ਵੋਟਾਂ ਮੰਗਣ ਨਹੀਂ ਜਾਣਗੇ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply