Monday, March 16, 2026

ਜਥੇ: ਅਵਤਾਰ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਉਦਘਾਟਨ

PPN2402201519

ਅੰਮ੍ਰਿਤਸਰ, 24 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨੁਤਾਰਨ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਉਦਘਾਟਨ ਕੀਤਾ। ਪ੍ਰਬੰਧਕੀ ਬਲਾਕ ਦਾ ਉਦਘਾਟਨ ਕਰਦੇ ਸਮੇਂ ਸੰਤ ਬਾਬਾ ਜਗਤਾਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਨੂੰ ਪ੍ਰਬੰਧਕੀ ਬਲਾਕ ਦੀਆਂ ਚਾਬੀਆਂ ਸੌਂਪੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਪ੍ਰਬੰਧਕੀ ਬਲਾਕ ਵਿੱਚ ਕੁੱਲ 16 ਕਮਰੇ ਹਨ ਤੇ ਇਹ 60 ਲੱਖ ਦੀ ਕੀਮਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਦੀ ਕਾਰ ਸੇਵਾ ਸੰਤ ਬਾਬਾ ਜਗਤਾਰ ਸਿੰਘ ਜੀ ਤੇ ਸੰਤ ਬਾਬਾ ਮਹਿੰਦਰ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਇਕ ਸਾਲ ਵਿੱਚ ਪੂਰੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰਬੰਧਕੀ ਬਲਾਕ ਵਿੱਚ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਜਾਵੇਗਾ ਤੇ ਸੰਗਤਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਸੁਣਿਆਂ ਜਾਵੇਗਾ।ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਇਥੇ ਇਕ ਵਿਸ਼ਾਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਸੰਗਤਾਂ ਆਪਣੇ ਸਿੱਖ ਇਤਿਹਾਸ ਤੋਂ ਜਾਣੂੰ ਹੋ ਸਕਣ।ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ 2006 ਵਿੱਚ ਏਥੇ ਇਕ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ।ਜਿੱਥੇ ਹੁਣ ਨਰਸਿੰਗ ਇੰਸਟੀਚਿਊਟ ਬਨਾਉਣ ਦਾ ਵਿਚਾਰ ਹੋ ਰਿਹਾ ਹੈ ਤੇ ਬਾਅਦ ਵਿੱਚ ਏਥੇ ਚਮੜੀ ਦੇ ਰੋਗਾਂ ਦਾ ਇਲਾਜ ਕਰਨ ਵਾਸਤੇ ਹਸਪਤਾਲ ਬਣਾਇਆ ਜਾਵੇਗਾ ਕਿਉਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਏਥੇ ਕੋੜ੍ਹੀਆਂ ਦਾ ਇਲਾਜ ਕੀਤਾ ਜਾਂਦਾ ਸੀ।ਇਸ ਤੋਂ ਪਹਿਲਾਂ ਜਥੇਦਾਰ ਅਵਤਾਰ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨੁਤਾਰਨ ਸਾਹਿਬ ਵਿਖੇ ਨਤਮਸਤਿਕ ਹੋਣ ਵੀ ਗਏ। ਜਿਥੇ ਉਨ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਸਰਬੁਸੰਮਤੀ ਨਾਲ ਪ੍ਰਧਾਨ ਬਨਣ ਤੇ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ।ਜਥੇਦਾਰ ਅਵਤਾਰ ਸਿੰਘ ਨੂੰ ਸz: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਮੈਂਟੋ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਅਵਤਾਰ ਸਿੰਘ ਨੇ ਸੰਤ ਬਾਬਾ ਜਗਤਾਰ ਸਿੰਘ ਤੇ ਸੰਤ ਬਾਬਾ ਮਹਿੰਦਰ ਸਿੰਘ ਕਾਰਸੇਵਾ ਵਾਲੇ, ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ, ਬੀਬੀ ਹਰਬੰਸ ਕੌਰ ਤੇ ਬੀਬੀ ਮਨਜੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਉੱਚ ਅਧਿਕਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਮਨਜੀਤ ਸਿੰਘ ਸਕੱਤਰ, ਪਰਮਜੀਤ ਸਿੰਘ ਸਰੋਆ ਤੇ ਮਹਿੰਦਰ ਸਿੰਘ ਆਹਲੀ ਐਡੀ: ਸਕੱਤਰ, ਸੁਖਦੇਵ ਸਿੰਘ ਭੂਰਾ ਕੋਹਨਾ, ਸਕੱਤਰ ਸਿੰਘ ਮੀਤ ਸਕੱਤਰ, ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ, ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਸੁਬੇਗ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨੁਤਾਰਨ ਸਾਹਿਬ ਅਤੇ ਹੋਰ ਅਧਿਕਾਰੀ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply