Tuesday, August 11, 2026

ਈਕੋ ਸਿੱਖ ਵੱਲੋਂ ਖ਼ਾਲਸਾ ਵਿੱਦਿਅਕ ਸੰਸਥਾਵਾਂ ਨੂੰ ਸਿੱਖ ਵਾਤਾਵਰਣ ਦਿਵਸ ਮਨਾਉਣ ਦੀ ਅਪੀਲ

ਖ਼ਾਲਸਾ ਕਾਲਜ ਤੇ ਪਬਲਿਕ ਸਕੂਲ ਵਿਖੇ ਪਹੁੰਚੇ ਈਕੋ ਸਿੱਖ ਦੇ ਪ੍ਰਧਾਨ ਡਾ. ਰਜਵੰਤ ਸਿੰਘ

PPN2502201507

ਅੰਮ੍ਰਿਤਸਰ, 25 ਫਰਵਰੀ (ਪ੍ਰੀਤਮ ਸਿੰਘ) – ਅਮਰੀਕਾ ਤੋਂ ਈਕੋਸਿੱਖ ਦੇ ਪ੍ਰਧਾਨ ਡਾ. ਸ: ਰਜਵੰਤ ਸਿੰਘ ਨੇ ਅੱਜ ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਆਪਣੀ ਫੇਰੀ ਦੌਰਾਨ ਵਿਦਿਆਰਥੀਆਂ ਨਾਲ 14 ਮਾਰਚ ਨੂੰ ਵਿਸ਼ਵ ਭਰ ਵਿੱਚ ਸਿੱਖ ਵਾਤਾਵਰਣ ਦਿਵਸ ਮਨਾਉਣ ਬਾਰੇ ਜਾਣਕਾਰੀ ਦਿੰਦਿਆ ਇਸ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਅਪੀਲ ਕੀਤੀ। ਕਾਲਜ ਵਿਖੇ ਉਨ੍ਹਾਂ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਤ ਸਕੱਤਰ ਅਤੇ ਈਕੋਸਿੱਖ ਅੰਮ੍ਰਿਤਸਰ ਦੇ ਮੁੱਖੀ ਸ: ਗੁਨਬੀਰ ਸਿੰਘ, ਜੁਆਇੰਟ ਸਕੱਤਰ ਸ: ਰਾਜਬੀਰ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿੱਖ ਫਲਸਫੇ ਵਿੱਚ ਵਾਤਾਵਰਣ ਦੀ ਸੰਭਾਲ ਦੀ ਵਿਸ਼ੇ ‘ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਹਰੇਕ ਇਨਸਾਨ ਆਪਣੇ ਆਪ ਨੂੰ ਸੰਵਾਰਨ ਤੇ ਖੂਬਸੂਰਤ ਦਿੱਖਣ ਲਈ ਕਈ ਤਰ੍ਹਾਂ ਦੇ ਤਰੀਕੇ ਅਪਨਾਉਂਦਾ ਹੈ, ਪਰ ਇਨਸਾਨੀ ਦੀ ਖੂਬਸੂਰਤ ਤਾਂ ਹੀ ਨਿਖਰ ਸਕਦੀ ਹੈ, ਜੇਕਰ ਉਹ ਇਸਦੇ ਨਾਲ ਗੁਣਵਾਨ ਵੀ ਹੋਏ। ਕਿਉਂਕਿ ਖ਼ੂਬਸੂਰਤੀ ਤਾਂ ਸਾਦਗੀ ਵਿੱਚ ਹੁੰਦੀ ਹੈ।ਸ: ਰਜਵੰਤ ਸਿੰਘ ਦਾ ਸਵਾਗਤ ਕਰਦਿਆਂ ਸ: ਗੁਨਬੀਰ ਸਿੰਘ ਨੇ ਕਿਹਾ ਕਿ ਸਿੱਖ ਵਾਤਾਵਰਣ ਨੂੰ ਸਮਰਪਿਤ ਬਹੁਤ ਸਾਰੇ ਪ੍ਰੋਗਰਾਮ ਉਲੀਕੇ ਗਏ ਹਨ। ਜਿਨ੍ਹਾਂ ਵਿੱਚ ਵਿੱਦਿਅਕ ਸੰਸਥਾਵਾਂ ਨਾਲ ਮਿਲਕੇ ਪੌਦੇ ਲਗਾਉਣ, ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਧਾਰਮਿਕ ਸੰਸਥਾਵਾਂ ਨੂੰ ਸਫ਼ਾਈ ਪ੍ਰਤੀ ਸੁਚੇਤ ਕਰਨ ਦੇ ਉਪਰਾਲੇ ਕੀਤੇ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਖਾਲਸਾ ਕਾਲਜ ਪਬਲਿਕ ਸਕੂਲ ਦਾ ਦੌਰਾ ਕਰਨ ਉਪਰੰਤ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਅਤੇ ਧਰਤੀ ਤੋਂ ਆਲੋਪ ਹੋ ਰਹੀਆਂ ਪ੍ਰਜਾਤੀਆਂ ਨੂੰ ਬਚਾਉਣ ਲਈ ਇਕੱਠੇ ਹੋ ਕੇ ਹੰਭਲਾ ਮਾਰਨ ਦਾ ਸੰਦੇਸ਼ ਦਿੱਤਾ।
ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਸ: ਗੁਨਬੀਰ ਸਿੰਘ ਨੇ ਕਿਹਾ ਕਿ ਧਰਤੀ ‘ਤੇ ਜੀਵਨ ਅਤੇ ਜੰਤੂਆਂ ਦੀ ਵਿਭਿੰਨਤਾ ਦੀ ਭਰਮਾਰ ਹੈ।ਪਰ ਬਹੁਤ ਸਾਰੇ ਜੀਵ-ਜੰਤੂ ਮਨੁੱਖ ਦੁਆਰਾ ਵਾਤਾਵਰਣ ਨੂੰ ਦੂਸ਼ਿਤ ਕਰਨ ਸਦਕਾ ਆਲੋਪ ਹੋਣ ਦੀ ਕਗਾਰ ‘ਤੇ ਪਹੁੰਚ ਗਏ ਹਨ, ਜਿਨ੍ਹਾਂ ਨੂੰ ਬਚਾਉਣ ਦੀ ਜਰੂਰਤ ਹੈ।ਸਕੂਲ ਪ੍ਰਿੰਸੀਪਲ ਡਾ. ਬਰਾੜ ਨੇ ਡਾ. ਰਜਵੰਤ ਸਿੰਘ, ਸ: ਗੁਨਬੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਣ ਤੇ ਆਲੇ-ਦੁਆਲੇ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਈਕੋਸਿੱਖ ਤੋਂ ਸ: ਤਰੁਣਦੀਪ ਸਿੰਘ, ਰਵਨੀਤ ਸਿੰਘ, ਅਧਿਆਪਕਾਂ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply