
ਅੰਮ੍ਰਿਤਸਰ, 25 ਫਰਵਰੀ (ਸਾਜਨ) – ਨਗਰ ਨਿਗਮ ਵਲੋਂ ਜਨਤਾ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਲਈ ਐਚ.ਡੀ.ਐਫ.ਸੀ. ਬੈਂਕ ਅਤੇ ਐਕਸਿਸ ਬੈਂਕ ਵਿਚ ਵੀ ਕਾਂੳਟੂਰ ਖੋਲੇ ਗਏ ਹਨ ਤਾਂ ਜੋ ਟੈਕਸ ਜਮ੍ਹਾਂ ਕਰਵਾਉਣ ਸਮੇਂ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਦੱਸਿਆ ਹੈ ਕਿ ਪ੍ਰਾਪਰਟੀ ਟੈਕਸ ਭਰਨ ਲਈ ਅੰਮ੍ਰਿਤਸਰ ਦੀ ਜਨਤਾ ਨੁੂੰ ਆਨ-ਲਾਈਨ ਟੈਕਸ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਅਤੇ ਨਗਰ ਨਿਗਮ ਦੇ ਕਰਮਚਾਰੀਆਂ ਵੱਲੋਂ ਪ੍ਰਾਪਰਟੀ ਟੈਕਸ ਸਾਰੇ ਜੋਨਾਂ ਵਿਚ ਵੀ ਲਿਆ ਜਾ ਰਿਹਾ ਹੈ। ਮੇਅਰ ਸ੍ਰੀ ਅਰੋੜਾ ਨੇ ਅੰਮ੍ਰਿਤਸਰ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜਾਇਦਾਦਾਂ ਦਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾ ਕੇ ਦਿੱਤੀ ਜਾ ਰਹੀ 10 ਪ੍ਰਤੀਸ਼ਤ ਛੋਟਦਾ ਲਾਭ ਲੈਣ।