ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ )- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵਿਸ਼ਿਆਂ ਦੀ ਚੋਣ ਸੰਬੰਧੀ ਅਗਵਾਈ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪਲੇਸਮੈਂਟ ਅਤੇ ਕਾਰਪੋਰੇਟ ਹੈੱਡ ਸ. ਪਰਮਜੀਤ ਸਿੰਘ ਮੱਕੜ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਮੁੱਖ ਬੁਲਾਰੇ ਨੇ ਦ’ਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਵਿੱਚ ਚੁਣੇ ਜਾਣ ਵਾਲੇ ਵਿਸ਼ੇ ਅਤੇ ਉਹਨਾਂ ਨਾਲ ਸੰਬੰਧਿਤ ਵੱਖੁਵੱਖ ਕਿੱਤਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹਨਾਂ ਨੂੰ ਆਪਣੇ ਰੁਝਾਨ, ਯੋਗਤਾਵਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕੋਰਸ ਅਤੇ ਵਿਸ਼ਿਆਂ ਦੀ ਚੋਣ ਕਰਨੀ ਚਾਹੀਦੀ ਹੈ।ਉਹਨਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਵਾਸਤੇ ਨਾ ਕੇਵਲ ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਨਾਲ ਜੁੜੇ ਅਨੇਕਾਂ ਕੋਰਸ ਉੇਪਲਭਧ ਹਨ ਜਿਹਨਾਂ ਦੇ ਅਧਾਰ ਤੇ ਉਹ ਅੱਗੇ ਚੱਲ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਦੇ ਹਨ, ਸਗੋਂ ਬਹੁਤ ਸਾਰੇ ਕਿੱਤਾ ਮੁੱਖੀ ਕੋਰਸ ਵੀ ਹਨ ਜਿਹਨਾਂ ਦੀ ਚੋਣ ਕਰਕੇ ਉਹ ਕਿਸੇ ਹੁਨਰ ਵਿੱਚ ਮੁਹਾਰਤ ਹਾਸਲ ਕਰਕੇ ਜਲਦੀ ਹੀ ਰੋਜ਼ੀੁਰੋਟੀ ਕਮਾਉਣ ਦੇ ਯੋਗ ਬਣ ਸਕਦੇ ਹਨ।ਸ. ਹਰਮਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਕਲ ਦਾ ਭਵਿੱਖ ਹਨ ਇਸਲਈ ਉਹਨਾਂ ਨੂੰ ਆਪਣੇ ਭਵਿੱਖ ਦੀ ਚੋਣ ਬਹੁਤ ਸੋਚੁਸਮਝ ਕੇ ਕਰਨੀ ਚਾਹੀਦੀ ਹੈ।ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਸਕੂੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਸ. ਪਰਮਜੀਤ ਸਿੰਘ ਮੱਕੜ ਦਾ ਧੰਨਵਾਦ ਕਰਦਿਆ ਉਨਾਂ ਨੂੰ ਸਨਮਾਨਿਤ ਵੀ ਕੀਤਾ ।ਇਸ ਮੌਕੇ ਦੀਪਿਕਾ ਅਤੇ ਰਵਨੀਤ ਕੌਰ ਨੇ ਵੀ ਸ਼ਿਰਕਤ ਕੀਤੀ ।