ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਤਕ ਰੇਲ ਲਿੰਕ ਸਥਾਪਿਤ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆਂ ਦੇ ਆਰਮਡ ਫੋਰਸ ਮੰਤਰੀ ਮਾਰਕ ਫਰੈਂਕੋਜ ਵੱਲੋਂ ਚੀਫ਼ ਆਫ਼ ਜਨਰਲ ਸਟਾਫ਼ ਨੂੰ ਸਿੱਖ ਰੈਜੀਮੈਂਟ ਸਥਾਪਿਤ ਕਰਨ ਬਾਰੇ ਦਿੱਤੇ ਸੁਝਾਅ ਦਾ ਸਵਾਗਤ ਕੀਤਾ ਹੈ ਅਤੇ ਚੀਫ਼ ਆਫ਼ ਜਨਰਲ ਸਟਾਫ਼ ਤੋਂ ਆਸ ਪ੍ਰਗਟਾਈ ਹੈ ਕਿ ਉਹ ਸਿੱਖ ਰੈਜੀਮੈਂਟ ਲਈ ਹਾਂ ਪੱਖੀ ਹੁੰਗਾਰਾ ਭਰਨਗੇ।ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਤੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ ਨੇ ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਕਿਹਾ ਕਿ ਪਹਿਲੀ ਤੇ ਦੂਜੀ ਸੰਸਾਰ ਜੰਗ ਵੇਲੇ ਸਿੱਖਾਂ ਤੇ ਅਧਾਰਿਤ ਸਿੱਖ ਰੈਜੀਮੈਂਟ ਨੇ ਸਲਾਹੁਣ ਯੋਗ ਭੂਮਿਕਾ ਨਿਭਾਈ ਸੀ ਅਤੇ ਮੋਹਰੀ ਹੋ ਕੇ ਜੰਗ ਲੜੀ ਸੀ। ਉਨ੍ਹਾਂ ਕਿਹਾ ਕਿ ਬਰਤਾਨੀਆਂ ‘ਚ ਹੀ ਨਹੀਂ ਬਲਕਿ ਜਿਸ ਕਿਸੇ ਦੇਸ਼ ਵਿੱਚ ਸਿੱਖਾਂ ਦੀ ਵਸੋਂ ਵਧੇਰੇ ਹੈ ਓਥੇ ਹੀ ਸਿੱਖਾਂ ਨੂੰ ਫੌਜ ਵਿੱਚ ਵਿਸ਼ੇਸ਼ ਥਾਂ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਦੇਸ਼ ਵਿੱਚ ਵੀ ਵਸ ਰਹੇ ਹਨ ਉਸ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਤਰੱਕੀ ਲਈ ਉਨ੍ਹਾਂ ਨੇ ਸਲਾਹੁਣ ਯੋਗ ਹਿੱਸਾ ਪਾਇਆ ਹੈ। ਇਸ ਲਈ ਸਿੱਖਾਂ ਨੂੰ ਸਨਮਾਨ ਯੋਗ ਪਦਵੀਆਂ ਤੇ ਥਾਂ ਦੇਣੀ ਚਾਹੀਦੀ ਹੈ।
ਸ: ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਰੇਲ ਲਿੰਕ ਸਥਾਪਿਤ ਕਰਨ ਦੀ ਮੰਗ ਕੀਤੀ ਹੈ। ਉੇਨ੍ਹਾਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਬੰਧੀ ਜਥੇਦਾਰ ਅਵਤਾਰ ਸਿੰਘ ਕੇਂਦਰੀ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਨੂੰ ਪੱਤਰ ਵੀ ਲਿਖਣਗੇ ਤੇ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰਾਂ ਨੂੰ ਵੀ ਇਸ ਮੁੱਦੇ ਲਈ ਕੇਂਦਰ ਸਰਕਾਰ ਤੇ ਦਬਾਅ ਬਨਾਉਣ ਲਈ ਕਹਿਣਗੇ। ਉਨ੍ਹਾਂ ਕਿਹਾ ਕਿ ਮਈ 2015 ‘ਚ ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਤੇ 350 ਸਾਲਾ ਸਮਾਗਮਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਵਿੱਚ ਸੰਗਤਾਂ ਦੇ ਸਹਿਯੋਗ ਸਦਕਾ ਪੂਰੇ ਜਾਹੋ ਜਲਾਲ ਤੇ ਚੜ੍ਹਦੀ ਕਲਾ ਦੀ ਭਾਵਨਾ ਨਾਲ ਮਨਾਇਆ ਜਾਵੇਗਾ, ਜਿਨ੍ਹਾਂ ਦੀਆਂ ਤਿਆਰੀਆਂ ਚੱਲ ਰਹੀਆਂ ਹਨ।
Punjab Post Daily Online Newspaper & Print Media