Wednesday, August 6, 2025
Breaking News

ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਵਿਦਿਾਇਗੀ ਪਾਰਟੀ

PPN2502201515

ਅੰਮ੍ਰਿਤਸਰ, 25  ਫਰਵਰੀ (ਰੋਮਿਤ ਸ਼ਰਮਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ +2 ਜਮਾਤ ਦੇ ਵਿਦਿਆਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਉਨ੍ਹਾਂਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸਫਲ ਹੋਣ ਅਤੇ ਅੱਗੇ ਜੀਵਨ ਵਿੱਚ ਤਰੱਕੀ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਹਨਾਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਰਹਿ ਕੇ ਸਿੱਖੇ ਗਏ ਚੰਗੇ ਗੁਣਾਂ ਨੂੰ ਅੱਗੇ ਚਲ ਕੇ ਵੀ ਅਪਨਾਈ ਰੱਖਣ ਅਤੇ ਸਮਾਜ ਦੇ ਵਿਕਾਸ ਲਈ ਭਰਪੂਰ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਵਿਦਿਆਰਥੀਆਂ ਦੇ ਮਨੋਰੰਜਨ ਲਈ ਇੱਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।ਵ’ਖੁਵੱਖ ਵਿਦਿਆਰਥੀਆਂ ਨੇ ਸਕੂਲ ਤੋਂ ਵਿਦਾ ਹੁੰਦੇ ਸਮੇਂ ਸਕੂਲ ਨਾਲ ਜੁੜੇ ਆਪਣੇ ਖੱਟੁੇਮਿੱਠੇ ਅਨੁਭਵ ਸਾਂਝੇ ਕੀਤੇ।ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਵੱਖੁਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ।ਸਕੂਲ ਦੀ ਵਿਦਿਆਰਥਣ ਰਾਧਿਕਾ ਨੂੰ ਆਲ ਰਾਊਂਡਰ ਵਿਦਿਆਰਥਣ ਦਾ ਖਿਤਾਬ ਮਿਲਿਆ।ੰ੨ ਜਮਾਤ ਦੇ ਵਿਦਿਆਰਥੀਆਂ ਨੇ ਸਕੂਲ ਦੇ ਪ੍ਰਿੰਸੀਪਲ ਸਾਹਿਬ ਅਤੇ ਅਧਿਆਪਕ ਸਾਹਿਬਾਨ ਵੱਲੋਂ ਉਹਨਾਂ ਨੂੰ ਦਿੱਤੇ ਗਏ ਸੁਚੱਜੇ ਮਾਰਗਦਰਸ਼ਨ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਵਿੱਚ ਹਾਸਲ ਕੀਤੀਆਂ ਚੰਗੀਆਂ ਸਿ’ਖਆਵਾਂ ਤੇ ਅਮਲ ਕਰਦੇ ਰਹਿਣ ਦਾ ਭਰੋਸਾ ਦਿਵਾਇਆ।ਅਜ ਦੇ ਪ੍ਰੋਗਰਾਮ ਵਿੱਚ ਸ਼੍ਰੀਮਤੀ ਅਮਰਪਾਲੀ, ਸ੍ਰੀਮਤੀ ਪ੍ਰਵੀਨ ਕੁਮਾਰੀ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਨਿਰਮਲਜੀਤ ਕੌਰ, ਸ਼੍ਰੀਮਤੀ ਦਪਿੰਦਰ ਕੌਰ, ਸ਼੍ਰੀਮਤੀ ਅਰੁਣਾ, ਸ਼੍ਰੀਮਤੀ ਨਰਿੰਦਰ ਕੌਰ, ਅਤੇ ਸ਼੍ਰੀਮਤੀ ਕਮਲਪ੍ਰੀਤ ਕੌਰ ਹਾਜ਼ਰ ਸਨ ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply