Friday, September 11, 2026

ਸ਼ੋ੍ਮਣੀ ਕਮੇਟੀ ਦੀ ਸਪੋਰਟਸ ਸਬੁਕਮੇਟੀ ਦੀ ਹੋਈ ਇਕਤਰਤਾ

PPN2602201518

ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ)  – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੀਯਤ ਸਪੋਰਟਸ ਸਬੁਕਮੇਟੀ ਦੀ ਇਕੱਤਰਤਾ ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਸ਼ੋ੍ਮਣੀ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਹੋਈ।ਜਿਸ ਵਿੱਚ ਸ. ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲਾ, ਕਰਨੈਲ ਸਿੰਘ ਪੰਜੋਲੀ, ਰਾਮਪਾਲ ਸਿੰਘ ਬਹਿਣੀਵਾਲ ਅੰਤ੍ਰਿੰਗ ਮੈਂਬਰ, ਰੂਪ ਸਿੰਘ ਤੇ ਸਤਬੀਰ ਸਿੰਘ ਸਕੱਤਰ, ਕੇਵਲ ਸਿੰਘ ਵਧੀਕ ਸਕੱਤਰ, ਪ੍ਰਿੰਸੀਪਲ ਬਲਵਿੰਦਰ ਸਿੰਘ ਡਾਇਰੈਕਟਰ ਖੇਡਾਂ ਆਦਿ ਸ਼ਾਮਲ ਹੋਏ। ਇਕੱਤਰਤਾ ਉਪਰੰਤ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ ਅਤੇ ਫਰੀਦਕੋਟ ਵਿੱਚ ਸਥਾਪਿਤ ਕੀਤੀਆਂ ਗਈਆਂ ਹਾਕੀ ਅਕੈਡਮੀਆਂ ਵਿੱਚ ਖੇਡਾਂ ਦੇ ਮਿਆਰ ਨੂੂੰ ਹੋਰ ਉੱਚਾ ਚੁੱਕਣ ਅਤੇ ਸਾਬਤ ਸੂਰਤ ਕਬੱਡੀ, ਹਾਕੀ ਤੇ ਅਥਲੈਟਿਕਸ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਵਿਚਾਰੁਵਟਾਂਦਰਾ ਕੀਤਾ ਗਿਆ। ਇਸ ਉਪਰੰਤ ਸਪੋਰਟਸ ਸਬੁਕਮੇਟੀ ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ, ਖਿਡਾਰੀਆਂ ਨੂੰ ਰਿਸ਼ਟ-ਪੁਸ਼ਟ ਅਤੇ ਉਨ੍ਹਾਂ ਦੀ ਖੁਰਾਕ ਆਦਿ ਬਾਰੇ ਦੀਰਘ ਵਿਚਾਰਾਂ ਕੀਤੀਆਂ ਗਈਆਂ। ਸਬ ਕਮੇਟੀ ਵ’ਲੋਂ ਲਏ ਗਏ ਫੈਸਲਿਆਂ ਨੂੰ ਅੰਤਿ੍ਰੰਗ ਕਮੇਟੀ ਵਿੱਚ ਵਿਚਾਰਨ ਲਈ ਸਿਫਾਰਸ਼ ਸਹਿਤ ਅ’ਗੇ ਭੇਜ ਦਿ’ਤਾ ਗਿਆ ਹੈ। ਇਸ ਮੌਕੇ ਸ. ਤੇਜਿੰਦਰ ਸਿੰਘ ਪੱਡਾ ਸੁਪਰਵਾਈਜ਼ਰ, ਸ. ਕੁਲਵਿੰਦਰ ਸਿੰਘ ਅਤੇ ਸ. ਸਰਬਜੀਤ ਸਿੰਘ ਆਰ ਕੇ ਆਦਿ ਹਾਜ਼ਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply