Friday, September 11, 2026

ਕੈਰੋਂ ਪਰਿਵਾਰ ਵੱਲੋ ਕਰਵਾਏ ਵਿਕਾਸ ਕਾਰਜਾਂ ਸਦਕਾ ਹੋਈ ਅਕਾਲੀ ਦਲ ਦੀ ਸ਼ਾਨਦਾਰ ਜਿੱਤ – ਅਮਰਜੀਤ ਸਿੰਘ ਐਚ. ਕੇ

PPN2702201513

ਪੱਟੀ, 28 ਫਰਵਰੀ (ਅਵਤਾਰ ਸਿੰਘ ਢਿੱਲੋਂ / ਰਣਜੀਤ ਸਿੰਘ ਮਾਹਲਾ) – ਪੱਟੀ ਨਗਰ ਕੌਸਲ ਚੋਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸ਼ਹਿਰ ਵਾਸੀ ਕੈਰੋ ਪਰਿਵਾਰ ਵੱਲੋ ਕਰਵਾਏ ਗਏ ਵਿਕਾਸ ਕਾਰਜਾਂ ਤੋ ਬਹੁਤ ਖੁਸ਼ ਹਨ ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਅਮਰਜੀਤ ਸਿੰਘ ਐਚ ਕੇ ਨੇ ਸਮੂਹ ਅਕਾਲੀ ਦਲ ਉਮੀਦਵਾਰਾ ਨੂੰ ਜਿੱਤ ਦੀ ਵਧਾਈ ਦਿੰਦਿਆਂ ਕੀਤਾ। ਉਨ੍ਹਾ ਕਿਹਾ ਕਿ ਇਹ ਜਿੱਤ ਅਸਲੀਅਤ ਵਿੱਚ ਆਦੇਸ਼ ਪ੍ਰਤਾਪ ਸਿੰਘ ਕੈਰੋ ਕੈਬਨਿਟ ਮੰਤਰੀ ਪੰਜਾਬ ਦੀ ਜਿੱਤ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਭਾਰੀ ਬਹੁਮਤ ਮਿਲਿਆ ਹੈ ਜਿਸ ਤੋ ਇਹ ਸਾਬਤ ਹੁੰਦਾ ਹੈ ਕਿ ਲੋਕ ਅਕਾਲੀ ਦਲ ਨਾਲ ਦਿਲੋ ਮੋਹ ਰੱਖਦੇ ਹਨ। ਇਸ ਮੌਕੇ ਉਨ੍ਹਾ ਨੇ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਦਾ ਹਿੱਸਾ ਬਨਣ ਵਾਲੇ ਅਕਾਲੀ ਵਰਕਰਾਂ ਅਤੇ ਵੋਟਰਾ ਦਾ ਧੰਨਵਾਦ ਕਰਦਿਆ ਆਦੇਸ਼ ਪ੍ਰਤਾਪ ਸਿੰਘ ਕੈਰੋ ਅਤੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply