Sunday, June 15, 2025
Breaking News

ਪਵਿੱਤਰ ਸ਼ਹਿਰ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ‘ਤੇ ਮੁਕੰਮਲ ਕੀਤੇ ਜਾਣਗੇ – ਠੰਡਲ

ਅੰਮ੍ਰਿਤਸਰ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਮੌਕੇ ਤੇ ਜਾ ਕੇ ਕੀਤਾ ਨਿਰੀਖਣ
PPN2802201506

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਵਿਸ਼ਵ ਦੇ ਸੁੰਦਰ ਸ਼ਹਿਰਾਂ ਵਿਚ ਸ਼ਾਮਿਲ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਰਾਜ ਸਰਕਾਰ ਵਲੋਂ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਸੋਹਣ ਸਿੰਘ ਠੰਡਲ, ਜੇਲਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਵਿਕਾਸ ਕਾਰਜ਼ਾਂ ਦਾ ਮੌਕੇ ‘ਤੇ ਜਾ ਕੇ ਨਿਰੀਖਣ ਕਰਨ ਉਪਰੰਤ ਕੀਤਾ।
ਕੈਬਨਿਟ ਵਜ਼ੀਰ ਸ੍ਰੀ ਠੰਡਲ ਨੇ ਕਿਹਾ ਕਿ ਰਾਜ ਸਰਕਾਰ ਅੰਮ੍ਰਿਤਸਰ ਸ਼ਹਿਰ ਦੀ ਇਤਿਹਾਸਕ ਤੇ ਧਰਾਮਿਕ ਮਹੱਤਤਾ ਤਹਿਤ ਇਸ ਸ਼ਹਿਰ ਨੂੰ ਵਿਸ਼ਵ ਭਰ ਵਿਚ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਇਸੇ ਮਨਸ਼ੇ ਨਾਲ ਸ਼ਹਿਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਸੂਬਾ ਸਰਕਾਰ ਵਲੋਂ ਇਸ ਪਵਿੱਤਰ ਸ਼ਹਿਰ ਅੰਦਰ ਵੱਡ ਆਕਾਰੀ ਪ੍ਰੋਜੈਕਟ ਉਲੀਕੇ ਗਏ ਹਨ।
ਕੈਬਨਿਟ ਵਜ਼ੀਰ ਸ੍ਰੀ ਠੰਡਲ ਨੇ ਵਾਰ ਮੈਮੋਰੀਅਲ ਵਿਖੇ ਚੱਲ ਰਹੇ ਕਾਰਜਾਂ ਦਾ ਜਾਇਜਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਮੁੱਚੇ ਕਾਰਜ 15 ਅਗਸਤ 2015 ਤਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਰੀਬ 86 ਕਰੋੜ ਰੁਪਏ ਦੀ ਲਾਗਤ ਨਾਲ ਇਥੇ ਸਮੁਚੇ ਕਾਰਜ ਮੁਕੰਮਲ ਕੀਤੇ ਜਾਣੇ ਹਨ ਅਤੇ 30 ਪ੍ਰਤੀਸ਼ਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਨਿਰਧਾਰਿਤ ਸਮੇਂ ਤਕ ਸਾਰੇ ਕਾਰਜ ਮੁਕੰਮਲ ਕਰ ਲਏ ਜਾਣਗੇ। ਇਸ ਉਪਰੰਤ ਸ੍ਰੀ ਠੰਡਲ ਨੇ ਰਾਮ ਤੀਰਥ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ 181 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਸਮੁੱਚੇ ਕਾਰਜਾਂ ਵਿਚੋਂ 40 ਪ੍ਰਤੀਸ਼ਤ ਕਾਰਜ  ਮੁਕੰਮਲ ਕਰ ਲਏ ਗਏ ਹਨ।
ਬਾਅਦ ਵਿਚ ਸ੍ਰੀ ਠੰਡਲ ਨੇ ਟਾਊਨ ਹਾਲ ਦੀ ਇਮਾਰਤ ਦੀ ਮੁਰੰਮਤ ਆਦਿ ਸਬੰਧੀ ਸਬੰਧਿਤ ਅਧਿਕਾਰੀਆਂ ਕੋਲ ਜਾਣਕਾਰੀ ਹਾਸਿਲ ਕੀਤੀ। ਉਪਰੰਤ ਗੋਬਿੰਦਗੜ੍ਹ ਕਿਲ੍ਹੇ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਉਨਾਂ ਸਬੰਧਿਤ ਅਧਿਕਾਰੀਆਂ ਨੂੰ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼ ਵੀ ਦਿੱਤੇ। ਅਟਾਰੀ ਵਿਖੇ ਬਣ ਰਹੀ ਪਾਰਕਿੰਗ, ਜੋ ਕਰੀਬ 21 ਕਰੋੜ ਰੁਪੇ ਦੀ ਲਾਗਤ ਨਾਲ ਉਸਾਰੀ ਜਾਵੇਗੀ ਸਬੰਧੀ ਵੀ ਉਨਾਂ ਅਧਿਕਾਰੀਆਂ ਕੋਲੋ ਜਾਣਕਾਰੀ ਹਾਸਿਲ ਕੀਤੀ ਅਤੇ ਸਮੁੱਚੇ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।  ਫਤਿਹਪੁਰ ਵਿਖੇ 132 ਕਰੋੜ ਦੀ ਲਾਗਤ ਨਾਲ ਬਣ ਰਹੀ ਨਵੀਂ ਕੇਂਦਰੀ ਜੇਲ ਸਬੰਧੀ ਉਨਾਂ ਸਬੰਧਿਤ ਅਧਿਕਾਰੀਆਂ ਕੋਲੋ ਜਾਣਕਾਰੀ ਹਾਸਿਲ ਕੀਤੀ।
ਇਸ ਮੌਕੇ ਕੈਬਨਿਟ ਵਜ਼ੀਰ ਸ੍ਰੀ ਸੋਹਣ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂ ਬੱਧ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ। ਉਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਖ-ਵੱਖ ਸੈਰ ਸਪਾਟਾ ਸਥਾਨਾਂ ਦੇ ਆਲੇ-ਦੁਆਲੇ ਸਫਾਈ ਆਦਿ ਦਾ ਪੂਰਾ ਖਿਆਲ ਰੱਖਣ ਅਤੇ ਲੋਕਾਂ ਦੀ ਸਹੂਲਤ ਲਈ ਪਾਰਕਿੰਗ ਤੇ ਆਵਾਜਾਈ ਦਾ ਪੂਰਾ ਖਿਆਲ ਰੱਖਿਆ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਐਸ.ਕੇ ਸ਼ਰਮਾ ਜੇਲ੍ਹ ਸੁਪਰਡੈਂਟ ਅੰਮ੍ਰਿਤਸਰ, ਸ੍ਰੀ ਜਸਬੀਰ ਸਿੰਘ ਸੋਢੀ ਐਕਸੀਅਨ ਪੀ.ਡਬਲਿਊ.ਡੀ, ਐਕਸੀਅਨ ਦਲਜੀਤ ਸਿੰਘ, ਐਸ.ਡੀ.ਓ ਮਹਿੰਦਰ ਤੁਰ, ਸ੍ਰੀ ਉਪਦੇਸ਼ ਸਿੰਗਲਾ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply