ਅੰਮ੍ਰਿਤਸਰ, 28 ਫਰਵਰੀ (ਗੁਰਪ੍ਰੀਤ ਸਿੰਘ) ਧਰਮ ਪ੍ਰਚਾਰ ਕਮੇਟੀ ਸਕੱਤਰ ਸ: ਸਤਬੀਰ ਸਿੰਘ ਤੇ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਸ: ਹਰਮਿੰਦਰ ਸਿੰਘ ਮੂਧਲ ਨੂੰ ਸੇਵਾ ਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮਾਗਮ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਜ਼ਰ ਹੋਣਾ ਸੀ ਪਰੰਤੂ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਕਾਰਣ ਹਾਜ਼ਰ ਨਹੀਂ ਹੋ ਸਕੇ।ਇਸ ਸਮੇਂ ਉਨ੍ਹਾਂ ਵੱਲੋਂ ਸ: ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਨੇ ਬੋਲਦਿਆਂ ਕਿਹਾ ਕਿ ਸ: ਸਤਬੀਰ ਸਿੰਘ ਨੇ ਆਪਣਾ ਸਫ਼ਰ ਬਤੌਰ ਸਟੈਨੋ ਟਾਈਪਿਸਟ ਤੋਂ ਸ਼ੁਰੂ ਕੀਤਾ ਤੇ ਫਿਰ ਚੀਫ਼ ਅਕਾਊਂਟੈਂਟ, ਚੀਫ਼ ਗੁਰਦੁਆਰਾ ਇੰਸਪੈਕਟਰ, ਇੰਟਰਨਲ ਆਡੀਟਰ, ਇੰਚਾਰਜ ਧਰਮ ਪ੍ਰਚਾਰ ਕਮੇਟੀ, ਇੰਚਾਰਜ ਅਮਲਾ, ਇੰਚਾਰਜ ਗੁਰਮਤਿ ਪ੍ਰਕਾਸ਼, ਮੀਤ ਸਕੱਤਰ, ਐਡੀ: ਸਕੱਤਰ ਤੇ ਹੁਣ ਬਤੌਰ ਸਕੱਤਰ ਧਰਮ ਪ੍ਰਚਾਰ ਕਮੇਟੀ ਤੋਂ ਸੇਵਾ ਮੁਕਤ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੀ 36 ਸਾਲ 7 ਮਹੀਨੇ 17 ਦਿਨ ਦੀ ਸਰਵਿਸ ਦੌਰਾਨ ਵੱਖ ਵੱਖ ਮਹੱਤਵਪੂਰਨ ਅਹੁਦਿਆਂ ਤੇ ਰਹਿਣਾ ਸz: ਸਤਬੀਰ ਸਿੰਘ ਦੀ ਸਖ਼ਤ ਮਿਹਨਤ, ਲਗਨ ਤੇ ਪਾਰਦਰਸ਼ੀ ਸੋਚ ਦਾ ਨਤੀਜਾ ਹੈ। ਉਨ੍ਹਾਂ ਨੇ ਧਰਮ ਪ੍ਰਚਾਰ ਕਮੇਟੀ ਦਾ ਸਕੱਤਰ ਰਹਿੰਦੇ ਹੋਏ ਧਰਮ ਪ੍ਰਚਾਰ ਲਹਿਰ ਨੂੰ ਬੁਲੰਦੀਆਂ ਤੱਕ ਪਹੁੰਚਾਇਆ।1984 ਦੇ ਬਲਿਊ ਸਟਾਰ ਅਪ੍ਰੇਸ਼ਨ ਸਮੇਂ ਜੋਧ ਪੁਰ ਜ਼ੇਲ੍ਹ ‘ਚ ਬੰਦ ਸਿੰਘਾਂ ਦੇ ਕੇਸਾਂ ਦੀ ਬਾਖੂਬੀ ਪੈਰਵਾਈ ਕੀਤੀ।
ਸz: ਬਾਦਲ ਤੇ ਸ: ਭੌਰ ਨੇ ਕਿਹਾ ਕਿ ਸz: ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੀਫ਼ ਅਕਾਊਂਟੈਂਟ, ਇੰਟਰਨਲ ਆਡੀਟਰ, ਸੁਪ੍ਰਿੰਟੈਂਡੈਂਟ ਤੇ ਮੀਤ ਸਕੱਤਰ ਦੇ ਮਹੱਤਵਪੂਰਨ ਅਹੁਦਿਆਂ ਤੇ ਰਹਿੰਦੇ ਹੋਏ ਇਕ ਮੀਲ ਪੱਥਰ ਸਥਾਪਿਤ ਕੀਤਾ।
ਸ: ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਸ: ਹਰਮਿੰਦਰ ਸਿੰਘ ਮੂਧਲ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਨੂੰ ਕੇਵਲ ਸਿੰਘ ਬਾਦਲ ਜੂਨੀਅਰ ਮੀਤ ਪ੍ਰਧਾਨ, ਜਥੇਦਾਰ ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਰਾਮ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਕਸ਼ਮੀਰ ਸਿੰਘ ਬਰਿਆਰ ਤੇ ਹਰਬੰਸ ਸਿੰਘ ਮੰਝਪੁਰ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ: ਦਲਮੇਘ ਸਿੰਘ, ਰੂਪ ਸਿੰਘ, ਮਨਜੀਤ ਸਿੰਘ ਸਕੱਤਰ, ਜੋਗਿੰਦਰ ਸਿੰਘ ਤੇ ਤਰਲੋਚਨ ਸਿੰਘ ਸਾਬਕਾ ਸਕੱਤਰ ਸਾਹਿਬਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਐਡੀ: ਸਕੱਤਰ ਸਾਹਿਬਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ, ਮੀਤ ਸਕੱਤਰ ਸਾਹਿਬਾਨ ਸ਼ੋ੍ਰਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਸਾਹਿਬ ਤੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ: ਪ੍ਰਤਾਪ ਸਿੰਘ, ਗੁਰਿੰਦਰ ਸਿੰਘ ਤੇ ਸੁਲੱਖਣ ਸਿੰਘ ਭੰਗਾਲੀ ਨੇ ਗੁਰੂੁਘਰ ਦੀ ਬਖਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਤਸਵੀਰ, ਬਾਹਰਲੇ ਗੁਰਦੁਆਰਾ ਸਾਹਿਬਾਨ ਦੇ ਸਮੂਹ ਮੈਨੇਜਰ ਸਾਹਿਬਾਨ ਅਤੇ ਸਮੂਹ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ: ਦਿਲਜੀਤ ਸਿੰਘ ਬੇਦੀ, ਹਰਭਜਨ ਸਿੰਘ ਮਨਾਵਾਂ, ਕੇਵਲ ਸਿੰਘ, ਸਤਿੰਦਰ ਸਿੰਘ ਮੀਤ ਸਕੱਤਰ (ਨਿਜੀ ਸਹਾਇਕ) ਪ੍ਰਧਾਨ ਸਾਹਿਬ, ਸੁਖਦੇਵ ਸਿੰਘ ਭੂਰਾ ਕੋਹਨਾ, ਜਸਵਿੰਦਰ ਸਿੰਘ ਚੀਫ਼ ਅਕਾਊਂਟੈਂਟ, ਸੁਖਦੇਵ ਸਿੰਘ ਇੰਚਾਰਜ, ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਭੂਪਿੰਦਰ ਸਿੰਘ ਐਡੀ: ਮੈਨੇਜਰ, ਪ੍ਰੀਤਪਾਲ ਸਿੰਘ ਐਲ ਏ ਸ਼ੋ੍ਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸੱਚਖੰਢ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਮੌਜੂਦ ਸੀ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …