ਬਠਿੰਡਾ, 1 ਮਾਰਚ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ)- ਸੇਂਟ ਜੇਵੀਅਰ ਸਕੂਲ ਵਿਖੇ 60ਵੀਆਂ ਸਕੂਲ ਨੈਸਨਲ ਖੇਡਾਂ ਵਿਚੋਂ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਸਨਮਾਨਿਤ ਪ੍ਰੋਗਰਮ ਆਯੋਜਿਤ ਕੀਤਾ ਗਿਆ।ਇਸ ਸਨਮਾਨ ਸਮਰੋਹ ਦੇ ਮੁੱਖ ਮਹਿਮਾਨ ਬਠਿੰਡਾ ਜਿਲ੍ਹਾ ਸੈਸ਼ਨ ਜੱਜ ਮਾਨਯੋ ਤੇਜਵਿੰਦਰ ਸਿੰਘ ਨੇਜੇਤੂ ਬੱਚਿਆਂ ਨੂੰ ਸਨਮਾਨਤ ਕਰਦੇ ਹੋਏ ਜਿਥੇ ਮੈਡਲ ਦਿੱਤੇ ਉਥੇ ਹੀ ਉਨ੍ਹਾਂ ਨੇ ਜੇਤੂਆਂ ਬੱਚਾਂ ਨੂੰ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਅੰਤ ਵਿਚ ਮੁੱਖ ਮਹਿਮਾਨ ਨੂੰ ਪ੍ਰਿੰਸੀਪਲ ਵਲੋਂ ਸਕੂਲ ਦੀ ਤਰਫੋਂ ਪਿਆਰ ਦੀ ਪ੍ਰਤੀਕ ਯਾਦਗਾਰੀ ਚਿੰਨ੍ਹ ਭੇਂਟ ਕੀਤਾ, ਸਰੀਰਕ ਸਿੱਖਿਆ ਅਧਿਆਪਕ ਦਵਿੰਦਰਪਾਲ ਸਿੰਘ, ਪਰਮਜੀਤ ਸਿੰਘ ਅਤੇ ਮੈਡਮ ਰਾਜਪ੍ਰੀਤ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।ਜੇਤੂਆਂ ਬੱਚਿਆਂ ਵਿਚ ਕਿਰਨਦੀਪ ਸਿੰਘ, ਕਰਨ ਸਿੰਘ, ਇਸ਼ਰਤ ਸਿੰਘ, ਮਹਿਤਾਬ ਸਿੰਘ, ਸਹਿਜਦੀਪ ਸਿੰਘ, ਜਸਦੀਪ ਸਿੰਘ ਅਤੇ ਅਰਸ਼ਦ ਸ਼ਾਮਲ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …