Friday, September 11, 2026

ਰਾਜ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ- ਰਣੀਕੇ

ਵਿਕਾਸ ਕਾਰਜ ਲਈ ਵੰਡੀਆਂ ਕਰੋੜਾਂ ਰੁਪਏ ਦੀਆਂ ਗ੍ਰਾਟਾਂ

Gulzar Singh Ranikeਅੰਮ੍ਰਿਤਸਰ, 2 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਸ. ਪਰਕਾਸ਼ ਸਿਘ ਬਾਦਲ ਦੀ ਯੋਗ ਅਗਵਾਈ ਹੇਠ ਅਕਾਲੀ -ਭਾਜਪਾ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇਕ ਕਰਕੇ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵੇਰਕਾ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ 55 ਲੱਖ 26 ਹਜਾਰ ਰੁਪਏ ਦੇ ਦੇ ਚੈੱਕ ਦੇਣ ਉਪਰੰਤ ਗੱਲਬਾਤ ਦੌਰਾਨ ਕੀਤਾ।
ਸ. ਰਣੀਕੇ ਨੇ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਇਹੀ ਦਿਲੀ ਮਨਸ਼ਾ ਹੈ ਕਿ ਸੂਬੇੇ ਦੇ ਲੋਕਾਂ ਦੇ ਸਰਪਬੱਖੀ ਵਿਕਾਸ ਲਈ ਵੱਧ ਵੱਧ ਤੋਂ ਵਿਕਾਸਮੁੱਖੀ ਕਾਰਜ ਕੀਤੇ ਜਾਣ। ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰੇਕ ਵਰਗ ਦੀ ਬਾਂਹ ਫੜਦਿਆਂ ਇਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਸਿੱਖਿਆ ਦੇ ਪ੍ਰਸਾਰ, ਸਮਾਜਿਕ ਮਾਨ ਸਨਮਾਨ ਵਿਚ ਵਾਧੇ ਲਈ ਇਨਕਲਾਬੀ ਸਕੀਮਾਂ ਸ਼ੁਰੂ ਕੀਤੀਆਂ ਹਨ।
ਉਨਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਪਰਕਾਸ਼ ਸਿੰਘ ਬਾਦਲ ਵਲੋਂ ਹਲਕਾ ਅਟਾਰੀ ਵਿਖੇ ਕੀਤੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਨ ਕਰੋੜਾਂ ਰੁਪਏ ਗਰਾਂਟ ਦੇਣ ਦਾ ਐਲਨ ਕੀਤਾ ਗਿਆ ਸੀ ਓਸੇ ਤਹਿਤ ਅੱਜ ਬਲਾਕ ਵੇਰਕਾਂ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਚੈਕ ਵੰਡੇ ਗਏ ਹਨ।ਪਿੰਡ ਮੂਲੇਵਾਲ, ਜਗਤਪੁਰਾ, ਮੈਣੀਆਂ ਕੁਹਾੜਾ, ਫਤਿਹਗੜ੍ਹ ਸੂਕਰਚੱਕ, ਨਬੀਪੁਰ, ਓਠੀਆਂ, ਮਾਨਾਂਵਾਲਾ ਕਲਾਂ, ਰੱਖ ਝੀਤਾਂ, ਕਿਸ਼ਨਪੁਰਾ, ਭਗਤੂਪੁਰਾ ਅਤੇ ਮਾਨਵਾਲਾ ਖੁਰਦ ਵਿਖੇ ਵਿਕਾਸ ਕਾਰਜਾਂ ਲਈ ਚੈਕ ਦਿੱਤੇ। ਇਨਾਂ ਪਿੰਡਾਂ ਨੂੰ ਪਹਿਲਾਂ 1 ਕਰੋੜ 27 ਲੱਖ 64 ਹਜ਼ਾਰ ਰੁਪਏ ਦਾ ਗ੍ਰਾਂਟ ਦਿੱਤੀ ਗਈ ਸੀ ਅਤੇ ਸੰਗਤ ਦਰਸ਼ਨ ਦੌਰਨ ਇਨਾਂ ਪਿੰਡਾਂ ਨੂੰ ਹੋਰ 1 ਕਰੋੜ 55 ਲੱਖ 26 ਹਜਾਰ ਰੁਪਏ ਦੀ ਗ੍ਰਾਂਟ ਦਿੱਤੀ ਗਈ। ਇਸ ਤਰਾਂ ਕੁਲ 2 ਕਰੋੜ 82 ਲੱਖ 90 ਹਜਾਰ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply