ਅੰਮ੍ਰਿਤਸਰ, 3 ਮਾਰਚ (ਗੁਰਪ੍ਰੀਤ ਸਿੰਘ) ਕਸ਼ੱਤਰੀ ਗੁਰਦੁਆਰਾ ਭਾਈ ਕਰਮ ਸਿੰਘ ਜੀ ਸ਼ਹੀਦ (ਪੰਜਾ ਸਾਹਿਬ) ਗੁਰੂ ਨਾਨਕਪੁਰਾ ਵਿਖੇ ਭਾਈ ਜਗਤਾਰ ਸਿੰਘ ਗ੍ਰੰਥੀ ਨੂੰ ਸੇਵਾ ਮੁਕਤ ਹੋਣ ਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਭਾਈ ਜਗਤਾਰ ਸਿੰਘ ਗ੍ਰੰਥੀ ਨੇ ਆਪਣੀ 11 ਸਾਲ ਦੀ ਸਰਵਿਸ ਦੌਰਾਨ ਆਪਣੇ ਜ਼ਿੰਮੇ ਲੱਗੀ ਸੇਵਾ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ।
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ, ਮੀਤ ਪ੍ਰਧਾਨ ਹਰਿੰਦਰ ਸਿੰਘ, ਜਨਰਲ ਸਕੱਤਰ ਗੁਰਮੇਜ ਸਿੰਘ, ਖਜ਼ਾਨਚੀ ਗੁਰਬਚਨ ਸਿੰਘ, ਸਕੱਤਰ, ਤਜਿੰਦਰ ਸਿੰਘ, ਪੈ੍ਰਸ ਸਕੱਤਰ ਤਰਲੋਚਨ ਸਿੰਘ ਧਾਮੀ, ਰਵਿੰਦਰ ਸਿੰਘ, ਦਰਸ਼ਨ ਸਿੰਘ, ਇਕਬਾਲ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਮਨਿੰਦਰਪਾਲ ਸਿੰਘ ਤੇ ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …