ਛੇਹਰਟਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੁਲਸ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ ਝਬਾਲ ਰੋਡ ਦੇ ਏਕਤਾ ਨਗਰ ਸਥਿਤ ਇਕ ਸੀਵਰੇਜ ਦੇ ਖੁੱਲੇ ਗੱਟਰ ਵਿੱਚ ਡਿੱਗ ਕੇ ਡੁੱਬਣ ਨਾਲ ਇਕ ਬੱਚੇ ਦੀ ਮੋਤ ਹੋ ਜਾਣ ਦੀ ਖਬਰ ਹੈ। ਇਸ ਦੁਖਦਾਈ ਖਬਰ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਵੱਡੇ ਭਰਾ ਜੁਗਿੰਦਰ ਨੇ ਦੱਸਿਆ ਕਿ ਸੋਮਵਾਰ ਦੀ ਦੁਪਹਿਰ ਜਦ ਉਸ ਨੂੰ ਪਤਾ ਲੱਗਾ ਕਿ ਉਸਦਾ ਛੋਟਾ ਭਰਾ ਗੱਟਰ ਵਿਚ ਡਿੱਗ ਗਿਆ ਹੈ ਤਾਂ ਉਸ ਨੇ ਤੁਰੰਤ ਇਸ ਦੀ ਸੁਚਨਾ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਬੰਧਤ ਪੁਲਸ ਚੋਂਕੀ ਦੀ ਪੁਲਸ ਨੂੰ ਦਿੱਤੀ ਅਤੇ ਪੁਲਿਸ ਨੇ ਮੋਕੇ ‘ਤੇ ਪਹੁੰਚ ਕੇ ਸੀਵਰੇਜ ਦੀ ਸਪਲਾਈ ਬੰਦ ਕਰਵਾ ਕੇ ਫਾਇਰ ਬ੍ਰਿਗੇਡ ਅਤੇ ਸੀਵਰੇਜ ਕਰਮਚਾਰੀਆਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਸੀਵਰੇਜ ਅੰਦਰ ਦਾਖਲ ਹੋ ਕੇ ਬੱਚੇ ਨੂੰ ਲੱਭਣ ਦੀ ਕੋਸ਼ਿਸ਼ ਕੀਤੀ।30 ਫੁੱਟ ਦੇ ਕਰੀਬ ਡੂੰਘੇ ਸੀਵਰੇਜ ਵਿੱਚ ਕਾਫੀ ਚਿਰ ਭਾਲ ਕਰਨ ‘ਤੇ ਬੱਚਾ 2 ਕਿਲੋ ਮੀਟਰ ਦੂਰ ਡਿਸਪੋਜਲ ਤੋਂ ਮਿਲਿਆ ਤਾਂ ਉਸਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।ਬੱਚੇ ਦੀ ਮੌਤ ‘ਤੇ ਦੁਖੀ ਇਲਾਕਾ ਵਾਸੀਆਂ ਨੇ ਦੋਸ਼ ਲਗਾਇਆ ਹੈ ਕਿ ਬੱਚੇ ਦੀ ਮੋਤ ਨਗਰ ਨਿਗਮ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਹੋਈ ਹੈ। ਉਨ੍ਹਾਂ ਕਿਹਾ ਨਿਗਮ ਕਰਮਚਾਰੀਆਂ ਵੱਲੋ ਸੀਵਰੇਜ ਦੀ ਸਫਾਈ ਕਰਨ ਲਈ ਢੱਕਣ ਨੂੰ ਖੁੱਲਾ ਛੱਡ ਦਿੱਤਾ ਗਿਆ ਸੀ ਅਤੇ ਉਸ ਦੇ ਆਸ ਪਾਸ ਕਿਸੇ ਤਰ੍ਹਾਂ ਦਾ ਕੋਈ ਬੋਰਡ ਵਗੈਰਾ ਨਹੀ ਲਗਾਇਆ ਗਿਆ ਸੀ। ਉਧਰ ਮੋਕੇ ਤੇ ਪਹੁੰਚੇ ਤਹਿਸੀਲਦਾਰ ਜੇ.ਪੀ ਸਲਵਾਨ ਅਤੇ ਥਾਣਾ ਗੇਟ ਹਕੀਮਾਂ ਦੇ ਮੁਖੀ ਅਮਰੀਕ ਸਿੰਘ ਨਾਲ ਜਦ ਇਸ ਬਾਰੇ ਗਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਢੱਕਣ ਕਿਉ ਖੁੱਲਾ ਛੱਡਿਆ ਗਿਆ ਸੀ, ਇਸ ਦੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਈ ਜਾਵੇਗੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …