Thursday, April 16, 2026

ਪੁਲਿਸ ਜ਼ਿਲ੍ਹਾ ਬਟਾਲਾ ਦੇ ਸਾਂਝ ਕੇਂਦਰਾਂ ਦੇ ਮੁੱਖੀਆਂ ਦੀ ਮੀਟਿੰਗ

ਸਾਂਝ ਕੇਂਦਰਾਂ ‘ਚ ਲੋਕਾਂ ਨੂੰ ਦਿੱਤੀਆਂ ਜਾਣ ਨਿਸ਼ਚਤ ਸਮੇਂ ‘ਚ ਸੇਵਾਵਾਂ – ਡੀ.ਐੱਸ.ਪੀ ਸ਼ਰਮਾਂ

PPN0303201502

ਬਟਾਲਾ, 3 ਮਾਰਚ (ਨਰਿੰਦਰ ਬਰਨਾਲ ) – ਪੁਲਿਸ ਸਾਂਝ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬੇਹਤਰ ਬਣਾਉਣ ਦੇ ਨਾਲ ਲੋਕਾਂ ‘ਚ ਸੇਵਾ ਅਧਿਕਾਰ ਕਾਨੂੰਨ ਸਬੰਧੀ ਜਾਗਰੂਕਤਾ ਲਿਆਂਦੀ ਜਾਵੇ ਤਾਂ ਜੋ ਲੋਕ ਇਸ ਕਾਨੂੰਨ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਹ ਨਿਰਦੇਸ਼ ਜ਼ਿਲ੍ਹਾ ਪੁਲਿਸ ਕਮਿਊਨਿਟੀ ਅਫਸਰ ਡੀ.ਐੱਸ.ਪੀ. ਸ੍ਰੀ ਹਰੀ ਸ਼ਰਨ ਸ਼ਰਮਾਂ ਨੇ ਅੱਜ ਆਪਣੇ ਦਫਤਰ ਵਿਖੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਾਰੇ ਸਾਂਝ ਕੇਂਦਰਾਂ ਦੇ ਮੁੱਖੀਆਂ ਨਾਲ ਮੀਟਿੰਗ ਦੌਰਾਨ ਦਿੱਤੇ। ਮੀਟਿੰਗ ਦੌਰਾਨ ਡੀ.ਐੱਸ.ਪੀ. ਸ੍ਰੀ ਹਰੀ ਸ਼ਰਨ ਸ਼ਰਮਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸਾਂਝ ਕੇਂਦਰਾਂ ‘ਚ ਪੁਲਿਸ ਵਿਭਾਗ ਵੱਲੋਂ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ 27 ਸੇਵਾਵਾਂ ਆਮ ਲੋਕਾਂ ਤੱਕ ਅਸਾਨੀ ਨਾਲ ਪਹੁੰਚਣ ਤਾਂ ਜੋ ਜਿਸ ਮਕਸਦ ਨੂੰ ਲੈ ਕੇ ਸਾਂਝ ਕੇਂਦਰ ਸਥਾਪਤ ਕੀਤੇ ਗਏ ਹਨ ਉਹ ਪੂਰਾ ਹੋ ਸਕੇ।
ਡੀ.ਐੱਸ.ਪੀ. ਸ੍ਰੀ ਸ਼ਰਮਾਂ ਨੇ ਕਮਿਊਨਿਟੀ ਅਫਸਰਾਂ ਨੂੰ ਕਿਹਾ ਕਿ ਉਹ ਸਾਂਝ ਕੇਂਦਰਾਂ ਦੀ ਕਾਰਜਪ੍ਰਣਾਲੀ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦੇਣ ਲਈ ਸਕੂਲਾਂ, ਕਾਲਜਾਂ ਅਤੇ ਪਿੰਡਾਂ ਸ਼ਹਿਰਾਂ ‘ਚ ਮੀਟਿੰਗਾਂ ਕਰਨ ਤਾਂ ਲੋਕਾਂ ‘ਚ ਜਾਗਰੂਕਤਾ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਸਾਂਝ ਕੇਂਦਰਾਂ ‘ਚ ਤਾਇਨਾਤ ਸਟਾਫ ਵੱਲੋਂ ਕੇਂਦਰ ‘ਚ ਆਏ ਹਰ ਵਿਅਕਤੀ ਨਾਲ ਬੜੇ ਪਿਆਰ ਤੇ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਹਰ ਵਿਅਕਤੀ ਨੂੰ ਨਿਸ਼ਚਤ ਸਮੇਂ ‘ਚ ਸੇਵਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਸਾਂਝ ਕੇਂਦਰ ਦੇ ਬਾਹਰਵਾਰ ਦਿੱਤੀਆਂ ਜਾ ਰਹੀਆਂ 27 ਸੇਵਾਵਾਂ ਦੀ ਸੂਚੀ ਤੇ ਉਨ੍ਹਾਂ ਲਈ ਨਿਸ਼ਚਤ ਸਮੇਂ ਨੂੰ ਦਰਸਾਉਂਦੇ ਬੋਰਡ ਲੱਗੇ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਿਰਧਾਰਤ ਸਮੇਂ ‘ਚ ਸੇਵਾ ਨਹੀਂ ਮਿਲਦੀ ਤਾਂ ਉਹ ਇਸਦੀ ਸ਼ਿਕਾਇਤ ਅਪੀਲ ਅਥਾਰਟੀ ਨੂੰ ਕਰ ਸਕਦਾ ਹੈ ਅਤੇ ਉਸ ਅਪੀਲ ਅਥਾਰਟੀ ਦਾ ਨਾਮ ਪਤਾ ਤੇ ਸੰਪਰਕ ਨੰਬਰ ਵੀ ਬੋਰਡ ‘ਤੇ ਲਿਖਿਆ ਹੋਣਾ ਚਾਹੀਦਾ ਹੈ। ਡੀ.ਐੱਸ.ਪੀ. ਸ੍ਰੀ ਹਰੀਸ਼ਰਨ ਸ਼ਰਮਾਂ ਨੇ ਕਿਹਾ ਕਿ ਪੁਲਿਸ ਸਾਂਝ ਕੇਂਦਰਾਂ ਦੇ ਕੰਮ ਦਾ ਘੇਰਾ ਬਹੁਤ ਵਿਸਾਲ ਹੈ ਅਤੇ ਸਾਂਝ ਕੇਂਦਰਾਂ ਵੱਲੋਂ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਜਿਕ ਮਸਲਿਆਂ ਨੂੰ ਵੀ ਹੱਲ ਕੀਤਾ ਜਾਂਦਾ ਹੈ।
ਮੀਟਿੰਗ ਦੌਰਾਨ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਦੀ ਮੁੱਖੀ ਅਮਨਦੀਪ ਕੌਰ, ਸਬ ਡਵੀਜ਼ਨ ਸਾਂਝ ਕੇਂਦਰ ਬਟਾਲਾ ਦੇ ਮੁੱਖੀ ਬਿਸ਼ੰਬਰ ਦਾਸ, ਸਬ ਡਵੀਜ਼ਨ ਸਾਂਝ ਕੇਂਦਰ ਡੇਰਾ ਬਾਬਾ ਨਾਨਕ ਦੇ ਮੁੱਖੀ ਬਲਦੇਵ ਸਿੰਘ, ਸਬ ਡਵੀਜ਼ਨ ਸਾਂਝ ਕੇਂਦਰ ਸ੍ਰੀ ਹਰਗੋਬਿੰਦਪੁਰ ਦੇ ਮੁੱਖੀ ਬਲਵਿੰਦਰ ਸਿੰਘ, ਸਬ ਡਵੀਜ਼ਨ ਸਾਂਝ ਕੇਂਦਰ ਫਤਿਹਗੜ੍ਹ ਚੂੜੀਆਂ ਦੇ ਮੁੱਖੀ ਬਲਦੇਵ ਸਿੰਘ ਤੋਂ ਇਲਾਵਾ ਵੱਖ ਵੱਖ ਥਣਿਆਂ ਦੇ ਪੁਲਿਸ ਸਾਂਝ ਕੇਂਦਰਾਂ ਦੇ ਇਚਾਰਜ ਜਤਿੰਦਰ ਸਿੰਘ ਬਟਾਲਾ, ਗੁਰਨਾਮ ਸਿੰਘ ਰੰਗੜ ਨੰਗਲ, ਮਨਬੀਰ ਸਿੰਘ ਕਿਲਾ ਲਾਲ ਸਿੰਘ, ਪ੍ਰੇਮ ਸਿੰਘ ਕਾਦੀਆਂ, ਅੰਮ੍ਰਿਤਪਾਲ ਸਿੰਘ ਡੇਰਾ ਬਾਬਾ ਨਾਨਕ, ਗੁਰਜੀਤ ਸਿੰਘ ਸਿਵਲ ਲਾਈਨ, ਰਮਨ ਕੁਮਾਰ ਸਦਰ ਬਟਾਲਾ, ਰੁਪਿੰਦਰ ਸਿੰਘ ਘਣੀਏ ਕੇ ਬਾਂਗਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply