
ਅੰਮ੍ਰਿਤਸਰ, 3 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ ਪ੍ਰਸਿ’ਧੀ ਨੂੰ ਹੋਰ ਚਾਰ ਚੰਨ ਲ’ਗ ਗਏ, ਜਦ ਇੱਥੋਂ ਦੇ 2007 ਬੈਚ ਦੇ ਵਿਦਿਆਰਥੀ ਇੰਦਰਜੀਤ ਸਿੰਘ ਸਹਿਜਰਾ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕੀਤੀ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਇੰਦਰਜੀਤ ਸਿੰਘ ਸਹਿਜਰਾ ਦਾ ਪੀ.ਸੀ.ਐਸ. ਵਿੱਚ 54 ਰੈਂਕ ਆਇਆ ਹੈ।ਉਸ ਨੇ ਥਾਪਰ ਯੁਨੀਵਰਸਿਟੀ ਤੋਂ ਬੀ.ਟੈਕ ਪਾਸ ਕੀਤੀ ਹੋਈ ਹੈ।ਇਸ ਵੇਲੇ ਉਹ ਡਿਪਾਰਟਪੈਂਟ ਆਫ ਇੰਡਸਟਰੀ ਐਂਡ ਕਾਮਰਸ ਵਿੱਚ ਬਤੌਰ ਫੰਕਸ਼ਨਲ ਮੈਨੇਜਰ ਕੰਮ ਕਰ ਰਿਹਾ ਹੈ। ਸਕੂਲ ਦੇ ਮੈਂਬਰ ਇੰਚਾਰ ਸz. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਇੰਦਰਜੀਤ ਸਿੰਘ ਸਹਿਜਰਾ ਨੂੰ ਉਸਦੀ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਲ੍ਹਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ । ਇੰਦਰਜੀਤ ਸਿੰਘ ਨੇ ਇਸ ਸਫਲਤਾ ਲਈ ਆਪਣੇ ਸਕੂਲ, ਪ੍ਰਿੰਸੀਪਲ, ਅਧਿਆਪਕ ਸਾਹਿਬਾਨ ਅਤੇ ਮਾਪਿਆਂ ਦਾ ਧੰਨਵਾਦ ਕੀਤਾ ।ਇਸ ਮੌਕੇ ਇੰਦਰਜੀਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media